ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵਲੋਂ “ਆਰਟੀਫੀਸ਼ੀਅਲ ਇੰਟੈਲੀਜੈਂਸ ਐਕਸ਼ਨ: ਰੀਅਲ ਵਰਲਡ ਐਪਲੀਕੇਸ਼ਨਜ਼ ਐਂਡ ਪ੍ਰੋਜੈਕਟਸ” ਵਿਸ਼ੇ ’ਤੇ ਇੱਕ ਤਕਨੀਕੀ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸੈਮੀਨਾਰ ਵਿਚ ਸ਼੍ਰੀ ਅੰਸ਼ ਅਨੇਜਾ, ਮੈਨੇਜਿੰਗ ਡਾਇਰੈਕਟਰ, ਅੰਸ਼ ਇਨਫੋਟੈਕ, ਲੁਧਿਆਣਾ ਬਤੌਰ ਮੁੱਖ ਬੁਲਾਰਾ ਸ਼ਾਮਲ ਹੋਏ। ਇਸ ਸੈਮੀਨਾਰ ਦਾ ਉਦੇਸ਼ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਵਾਸਤਵਿਕ ਦੁਨੀਆਂ ਦੀਆਂ ਐਪਲੀਕੇਸ਼ਨਾਂ ਅਤੇ ਪ੍ਰੋਜੈਕਟਾਂ ਬਾਰੇ ਡੂੰਘਾਈ ਨਾਲ ਜਾਣਨਾ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਬੁਲਾਰੇ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਸੈਮੀਨਾਰ ਦੀ ਸ਼ੁਰੂਆਤ ਵਿਚ ਸ੍ਰੀ ਅੰਸ਼ ਅਨੇਜਾ ਅਤੇ ਉਨ੍ਹਾਂ ਦੀ ਟੀਮ ਨੇ ਆਪਣੀ ਕੰਪਨੀ ਦੀ ਜਾਣ-ਪਛਾਣ ਪ੍ਰਦਾਨ ਕਰਦੇ ਹੋਏ, ਇਸਦੇ ਵਿਭਿੰਨ ਪਸਾਰਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ, ਰਣਨੀਤਕ ਭਾਈਵਾਲੀ ਨੂੰ ਉਜਾਗਰ ਕੀਤਾ। ਉਨ੍ਹਾਂ ਪ੍ਰਮੁੱਖ ਅੰਤਰਰਾਸ਼ਟਰੀ ਕਾਰਪੋਰੇਸ਼ਨਾਂ ਵਿੱਚ ਆਪਣੇ ਸਿਖਿਆਰਥੀਆਂ ਦੁਆਰਾ ਪ੍ਰਾਪਤ ਕੀਤੇ ਸ਼ਾਨਦਾਰ ਕੈਰੀਅਰ ਪਲੇਸਮੈਂਟਾਂ ਸੰਬੰਧੀ ਵੀ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਵਰਗੀਕਰਨਾਂ ਦੀ ਵਿਆਖਿਆ ਕਰਦੇ ਹੋਏ ਮਨੁੱਖੀ ਸਮਰੱਥਾਵਾਂ ਅਤੇ ਏ.ਆਈ. ਦੀਆਂ ਯੋਗਤਾਵਾਂ ਵਿਚਕਾਰ ਅੰਤਰ ਦਰਸਾਏ। ਉਨ੍ਹਾਂ ਇਸ ਤਕਨਾਲੋਜੀ ਦੀਆਂ ਖੂਬੀਆਂ ਅਤੇ ਕਮੀਆਂ ਦੋਵਾਂ ‘ਤੇ ਚਰਚਾ ਕਰਦਿਆਂ ਇਸ ਦੀਆਂ ਬਹੁਪੱਖੀ ਸਮਰੱਥਾਵਾਂ ਨੂੰ ਸਪੱਸ਼ਟ ਕੀਤਾ ਅਤੇ ਇਨ੍ਹਾਂ ਸੰਕਲਪਾਂ ਨੂੰ ਵਿਹਾਰਕ ਪ੍ਰਦਰਸ਼ਨਾਂ ਰਾਹੀਂ ਪ੍ਰਮਾਣਿਤ ਕੀਤਾ। ਉਨ੍ਹਾਂ ਆਰਟੀਫੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ ਅਤੇ ਡੇਟਾ ਸਾਇੰਸ ਵਿੱਚ ਅੰਤਰ ਵੀ ਦਰਸਾਇਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਉਹ ਪਿਛਲੇ ਸੱਤ ਸਾਲਾਂ ਤੋਂ ਕਾਲਜ ਵਿੱਚ ਸੈਮੀਨਾਰ ਕਰਵਾ ਰਹੇ ਹਨ। ਪ੍ਰਿੰਸੀਪਲ ਡਾ: ਜਸਪਾਲ ਸਿੰਘ ਨੇ ਵਿਭਾਗ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਸੂਝ ਭਰਪੂਰ ਸੈਮੀਨਾਰਾਂ ਵਿੱਚ ਭਾਗ ਲੈ ਕੇ ਤਕਨਾਲੋਜੀ ਦੇ ਜ਼ਰੂਰੀ ਸਾਧਨਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿਚ ਅਜਿਹੇ ਗਿਆਨਵਰਧਕ ਪ੍ਰੋਗਰਾਮ ਉਲੀਕਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ। ਅੰਤ ਵਿਚ ਵਿਭਾਗ ਦੇ ਮੁਖੀ, ਪ੍ਰੋਫੈਸਰ ਸੰਜੀਵ ਕੁਮਾਰ ਆਨੰਦ ਨੇ ਮੁੱਖ ਬੁਲਾਰੇ ਸ੍ਰੀ ਅੰਸ਼ ਅਨੇਜਾ, ਪ੍ਰਿੰਸੀਪਲ ਸਾਹਿਬ ਅਤੇ ਬਾਕੀਆਂ ਆਏ ਹੋਏ ਸਾਰੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਦੇ ਕੋਆਰਡੀਨੇਟਰ ਡਾ: ਦਲਜੀਤ ਕੌਰ ਸਨ। ਇਸ ਮੌਕੇ ਵਿਭਾਗ ਦੇ ਅਧਿਆਪਕ ਪ੍ਰੋ: ਸੰਦੀਪ ਬੱਸੀ, ਡਾ: ਸੰਦੀਪ ਸਿੰਘ, ਪ੍ਰੋ: ਮਨਦੀਪ ਸਿੰਘ ਭਾਟੀਆ, ਪ੍ਰੋ: ਨਵਨੀਤ ਕੌਰ ਅਤੇ ਹੋਰ ਫੈਕਲਟੀ ਮੈਂਬਰਾਂ ਹਾਜ਼ਰ ਸਨ। ਕੰਪਿਊਟਰ ਸਾਇੰਸ ਅਤੇ ਆਈ.ਟੀ ਵਿਭਾਗ ਦੇ 150 ਤੋਂ ਵੱਧ ਵਿਦਿਆਰਥੀਆਂ ਇਸ ਸੈਮੀਨਾਰ ਵਿੱਚ ਭਾਗ ਲਿਆ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।