
ਵਾਤਾਵਰਣ ਸਥਿਰਤਾ ਅਤੇ ਸਮਾਜਿਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੇ ਸਿਧਾਂਤ ਵਜੋਂ, ਲਾਇਲਪੁਰ ਖ਼ਾਲਸਾ ਕਾਲਜ ਦੇ ਨੈਸ਼ਨਲ ਕੈਡਿਟ ਕੋਰ ਅਤੇ ਐੱਨ.ਐੱਸ.ਐੱਸ. ਯੂਨਿਟ ਨੇ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਗ਼ਾਜ਼ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ ਅਤੇ ਕਾਲਜ ਪ੍ਰਸ਼ਾਸਨ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੁਹਿੰਮ ਦਾ ਰਸਮੀ ਉਦਘਾਟਨ ਲਾਇਲਪੁਰ ਖ਼ਾਲਸਾ ਕਾਲਜ ਦੀ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਕੀਤਾ, ਜਿਨ੍ਹਾਂ ਨੇ ਪਹਿਲਾ ਪੌਦਾ ਲਗਾ ਕੇ ਇਸ ਪਹਿਲਕਦਮੀ ਦੀ ਨੀਂਹ ਰੱਖੀ। ਆਪਣੇ ਸੰਬੋਧਨ ਵਿੱਚ, ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਾਤਾਵਰਣ ਸੰਭਾਲ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਕੈਡਿਟਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਰੁੱਖ, 2-ਪੰਜਾਬ ਐਨਸੀਸੀ ਬਟਾਲੀਅਨ ਦੁਆਰਾ ਕਰਨਲ ਵਿਨੋਦ ਜੋਸ਼ੀ ਦੀ ਅਗਵਾਈ ਹੇਠ ਪ੍ਰਦਾਨ ਕੀਤੇ ਗਏ। ਐੱਨਸੀਸੀ ਇੰਚਾਰਜ ਡਾ. ਕਰਨਬੀਰ ਸਿੰਘ ਨੇ ਕੈਡਿਟਾਂ ਨੂੰ ਪੌਦਿਆਂ ਦੀ ਦੇਖਭਾਲ ਕਰਨ ਅਤੇ ਉਨ੍ਹਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ। ਐੱਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਪ੍ਰੋ. ਸਤਪਾਲ ਸਿੰਘ ਨੇ ਐੱਨ.ਐੱਸ.ਐੱਸ. ਵਲੰਟੀਅਰਜ਼ ਨੂੰ ਵਾਤਾਵਰਨ ਵਿੱਚ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਦੀ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕੀਤਾ। ਇਸ ਮੌਕੇ ਸੂਬੇਦਾਰ ਮੇਜਰ ਗੁਲਜ਼ਾਰ ਸਿੰਘ ਅਤੇ ਐੱਨਸੀਸੀ ਬਟਾਲੀਅਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਰੁੱਖ ਲਗਾਉਣ ਦੀ ਮੁਹਿੰਮ ਦੌਰਾਨ ਕੈਂਪਸ ਵਿੱਚ ਲਗਭਗ 100 ਰੁੱਖ ਲਗਾਏ ਜਾਣਗੇ। ਐੱਨ.ਸੀ.ਸੀ. ਕੈਡਿਟਸ ਅਤੇ ਐੱਨ.ਐੱਸ.ਐੱਸ. ਵਲੰਟੀਅਰਜ਼ ਦਾ ਇਹ ਯਤਨ ਵਾਤਾਵਰਣ ਜ਼ਿੰਮੇਵਾਰੀ ਅਤੇ ਰਾਸ਼ਟਰ ਨਿਰਮਾਣ ਦੀ ਸਮੂਹਿਕ ਭਾਵਨਾ ਨੂੰ ਦਰਸਾਉਂਦਾ ਹੈ।