ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਨੇ ਪਿਮਸ ਹਸਪਤਾਲ ਜਲੰਧਰ ਅਤੇ ਬਲੱਡ ਕਨੈਕਟ ਐਨ.ਜੀ.ਓ. ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਇੱਕ ਰੋਜ਼ਾ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਭਾਰਤ ਵਿੱਚ ਪ੍ਰਤੀ ਹਜ਼ਾਰ ਲੋਕਾਂ ਪਿੱਛੇ ਸਿਰਫ਼ 8 ਲੋਕ ਹੀ ਖੂਨ ਦਾਨ ਕਰਦੇ ਹਨ। ਪਿਛਲੇ ਦਹਾਕੇ ਦੌਰਾਨ ਸੜਕ ਹਾਦਸਿਆਂ, ਥੈਲੇਸੀਮੀਆਂ ਅਤੇ ਹੋਰ ਬਿਮਾਰੀਆਂ ਕਾਰਨ ਖੂਨ ਦੀ ਲੋੜ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ। ਬਾਅਦ ਵਿੱਚ, ਉਹਨਾਂ ਨੇ ਕਾਲਜ ਦੇ ਨੌਜਵਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਆਪਣਾ ਖੂਨਦਾਨ ਕੀਤਾ। ਐਨ.ਐਸ.ਐਸ. ਦੇ ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਐਨ.ਐਸ.ਐਸ. ਵਲੰਟੀਅਰਾਂ ਨੇ ਵਿਦਿਆਰਥੀਆਂ ਨੂੰ ਪੋਸਟਰ ਅਤੇ ਸਲੋਗਨ ਦੁਆਰਾ ਖੂਨ ਕਰਨ ਲਈ ਪ੍ਰੇਰਿਤ ਕੀਤਾ। ਇਸ ਕੈਂਪ ਲਈ 60 ਤੋਂ ਵੱਧ ਉਮੀਦਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੌਰਾਨ ਪ੍ਰੋਫੈਸਰ ਸੋਮਨ ਗੋਇਲ ਅਤੇ ਪ੍ਰੋ. ਐਨੀ ਗੋਇਲ ਨੇ ਵੀ ਖੂਨਦਾਨ ਕੀਤਾ। ਇਸ ਮੌਕੇ ਡਾ. ਗਗਨਦੀਪ ਕੌਰ, ਮੁਖੀ ਜੁਆਲੋਜੀ ਵਿਭਾਗ, ਡਾ. ਉਪਮਾ ਅਰੋੜਾ, ਡਾ. ਕਰਨਬੀਰ ਸਿੰਘ, ਪ੍ਰੋ. ਸਰਬਜੀਤ ਸਿੰਘ, ਡਾ. ਅਮਨਦੀਪ ਕੌਰ, ਡਾ. ਹੇਮਿੰਦਰ ਸਿੰਘ ਅਤੇ ਸ੍ਰੀ ਗੁਰਮੇਲ ਚੰਦ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।