ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਵਿਚ ਵਿਦਿਆਰਥਣਾਂ ਵਲੋਂ ਲੋਕ-ਗੀਤ, ਗਿੱਧਾ ਅਤੇ ਗਰੁੱਪ ਡਾਂਸ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿਚ ਪ੍ਰਿੰਸੀਪਲ ਡਾ. ਸੁਮਨ ਚੋਪੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਸਮੂਹ ਮੁਖੀ ਸਾਹਿਬਾਨ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੋਲਦਿਆਂ ਪ੍ਰਿੰਸੀਪਲ ਡਾ. ਸੁਮਨ ਚੋਪੜਾ ਤੀਆਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ’ ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਹਰੇਕ ਖੇਤਰ ਵਿਚ ਵਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ਅਤੇ ਇਹ ਸਾਡੇ ਸਮਾਜ ਲਈ ਬੜੇ ਮਾਣ ਵਾਲੀ ਗੱਲ ਹੈ। ਉਹਨਾਂ ਨੇ ਅੱਗੇ ਕਿਹਾ ਕਿ ਸਾਡੀਆਂ ਵਿਦਿਆਰਥਣਾਂ ਅਕਾਦਮਿਕ, ਸਭਿਆਚਾਰਕ, ਸੰਗੀਤਕ ਅਤੇ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਕੇ ਸਾਡੀ ਸੰਸਥਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ ਅਤੇ ਹਰ ਖੇਤਰ ਵਿਚ ਤਰੱਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਬੜਾ ਅਮੀਰ ਹੈ ਅਤੇ ਸਾਨੂੰ ਇਸ ਨਾਲ ਜੁੜੇ ਹੋਣ ’ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਸਭਿਆਚਾਰਕ ਤਿਉਹਾਰ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਕਲਚਰਲ ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ ਸੰਗੀਤ ਵਿਭਾਗ ਦੀ ਵਿਦਿਆਰਥਣ ਆਰਜੂ ਨੇ ਲੋਕਗੀਤ ਰੱਤੀ ਅਤੇ ਨੇਹਾ ਨੇ ਜੁਗਨੀ ਦੀ ਪੇਸ਼ਕਾਰੀ ਦਿੱਤੀ। ਜਦਕਿ ਨਾਨ-ਟੀਚਿੰਗ ਸਟਾਫ ਦੀ ਸੰਦੀਪ ਤੇ ਰੇਖਾ ਰਾਣੀ ਨੇ ਡਾਂਸ ਪੇਸ਼ ਕੀਤਾ। ਇਸੇ ਤਰ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ਗਰੁੱਪ ਡਾਂਸ ਅਤੇ ਪੰਜਾਬ ਦਾ ਲੋਕਨਾਚ ਗਿੱਧਾ ਪੇਸ਼ ਕੀਤਾ ਗਿਆ। ਇਸ ਮੌਕੇ ਕਾਲਜ ਕੈਂਪਸ ਨੂੰ ਪੰਜਾਬੀ ਫੁਲਕਾਰੀਆਂ ਤੇ ਦੁਪੱਟਿਆਂ ਨਾਲ ਸਜਾਇਆ ਗਿਆ ਤੇ ਖੀਰ, ਮਹਿੰਦੀ, ਨੇਲ ਆਰਟ ਬਿਊਟੀ ਤੇ ਚੂੜੀਆਂ ਆਦਿ ਦੇ ਸਟਾਲ ਲਗਾਏ ਗਏ। ਪ੍ਰੋਗਰਾਮ ਦੌਰਾਨ ਸਭਿਆਚਾਰਕ ਰੰਗ ਵਿਚ ਰੰਗੀ ਪੀਂਘ ਆਕਰਸ਼ਣ ਦਾ ਮੁੱਖ ਕੇਂਦਰ ਰਹੀ। ਇਸ ਮੌਕੇ ਪ੍ਰੋਗਰਾਮ ਇੰਚਰਾਜ ਡਾ. ਗਗਨਦੀਪ ਕੌਰ, ਰਜਿਸਟਰਾਰ ਤੇ ਮੁਖੀ ਜੁਆਲੋਜੀ ਵਿਭਾਗ ਨੇ ਸਮੂਹ ਮੁਖੀ ਸਾਹਿਬਾਨ, ਆਪਣੇ ਟੀਮ ਅਤੇ ਨਾਨ-ਟੀਚਿੰਗ ਸਟਾਫ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਾਲਜ ਦੀ ਗਵਰਨਿੰਗ ਕੌਂਸਲ, ਪਿੰ੍ਰੰਸੀਪਲ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਾਰੀ ਨੂੰ ਸਨਮਾਨ ਦੇਣ ਵਾਲਾ ਸਮਾਜ ਹਮੇਸ਼ਾਂ ਤਰੱਕੀ ਕਰਦਾ ਹੈ ਤੇ ਇਸਦਾ ਸਭਿਆਚਾਰ ਤੇ ਵਿਰਾਸਤ ਵੀ ਅਮੀਰ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਾਲਜ ਵੱਲੋਂ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਉਣਾ ਨਾਰੀ ਦੇ ਸਨਮਾਨ ਦਾ ਸੂਚਕ ਹੈ ਅਤੇ ਇਹ ਯਕੀਨਨ ਇਕ ਸ਼ਲਾਘਾਯੋਗ ਕਦਮ ਹੈ। ਪ੍ਰੋਗਰਾਮ ਦੌਰਾਨ ਡਾ. ਦਲਜੀਤ ਕੌਰ ਅਤੇ ਪ੍ਰੋ. ਪ੍ਰੀਤੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ। ਇਸ ਮੌਕੇ ਵਾਇਸ ਪ੍ਰਿੰਸੀਪਲ ਨਵਦੀਪ ਕੌਰ, ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਤੋਂ ਇਲਾਵਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਤੀਆਂ ਦੇ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।