
ਜਲੰਧਰ :ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਡਾ.ਬੀ.ਆਰ. ਅੰਬੇਦਕਰ ਦੇ 134ਵੇਂ ਜਨਮ ਦਿਵਸ ਦੇ ਸਬੰਧ ਵਿੱਚ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਡਾ. ਜੀ.ਸੀ. ਕੌਲ ਸੇਵਾ ਮੁਕਤ ਪ੍ਰੋਫੈਸਰ ਡੀ.ਏ.ਵੀ. ਕਾਲਜ ਜਲੰਧਰ ਮੁੱਖ ਵਕਤਾ ਵੱਲੋਂ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਸੁਮਨ ਚੋਪੜਾ, ਪ੍ਰੋ. ਨਵਦੀਪ ਕੌਰ ਵਾਈਸ ਪ੍ਰਿੰਸੀਪਲ ਅਤੇ ਡਾ. ਸੁਰਿੰਦਰ ਪਾਲ ਮੰਡ ਡੀਨ ਵਿਦਿਆਰਥੀ ਭਲਾਈ ਨੇ ਮੁੱਖ ਵਕਤਾ ਡਾ. ਜੀ. ਸੀ. ਕੌਲ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ । ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਡਾ. ਅੰਬੇਦਕਰ ਜੀ ਦੀ ਸ਼ਖਸੀਅਤ ਅਤੇ ਉਹਨਾਂ ਦੀ ਭਾਰਤ ਨੂੰ ਦੇਣ ਸਬੰਧੀ ਆਪਣੇ ਵਿਚਾਰ ਪ੍ਰਸਤੁਤ ਕੀਤੇ। ਉਹਨਾਂ ਕਿਹਾ ਕਿ ਡਾ. ਅੰਬੇਦਕਰ ਵਿਸ਼ਵ ਦੀਆਂ ਉਹਨਾਂ ਮਹਾਨ ਸ਼ਖਸੀਅਤਾਂ ਵਿੱਚੋਂ ਸਨ ਜਿਨਾਂ ਦੇ ਕਾਰਜਾਂ ਨੇ ਦੇਸ਼ ਅਤੇ ਸਮਾਜ ਦੀ ਤਕਦੀਰ ਬਦਲ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸੋਚ ਤੋਂ ਸੇਧ ਲੈ ਕੇ ਆਪਣੇ ਦੇਸ਼ ਦੇ ਭਵਿੱਖ ਨੂੰ ਸੰਵਾਰਨ ਲਈ ਪ੍ਰੇਰਿਆ। ਡਾ. ਜੀ.ਸੀ ਕੌਲ ਨੇ ਆਪਣੇ ਲੈਕਚਰ ਵਿੱਚ ਡਾ. ਬੀ.ਆਰ. ਅੰਬੇਦਕਰ ਦੇ ਜੀਵਨ, ਸੰਘਰਸ਼, ਪੜ੍ਹਾਈ ਅਤੇ ਭਾਰਤ ਦੇਸ਼ ਨੂੰ ਦੇਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਉਹਨਾਂ ਕਿਹਾ ਕਿ ਡਾਕਟਰ ਅੰਬੇਦਕਰ ਨੇ ਜਿੱਥੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਲਈ ਕੰਮ ਕੀਤਾ, ਉੱਥੇ ਦੇਸ਼ ਦੇ ਕਿਸਾਨਾਂ , ਮਹਿਲਾਵਾਂ , ਨੌਕਰੀ ਪੇਸ਼ਾ ਲੋਕਾਂ ਲਈ ਵੀ ਸੰਵਿਧਾਨ ਵਿੱਚ ਕਾਨੂੰਨੀ ਵਿਵਸਥਾ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਜੀਵਨ ਅਤੇ ਕਾਰਜਾਂ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ। ਸਮਾਗਮ ਵਿੱਚ ਪ੍ਰੋ. ਸਤਪਾਲ ਚੀਫ ਕੋਆਡੀਨੇਟਰ ਐਨ.ਐਸ. ਐਸ ਦੀ ਅਗਵਾਈ ਵਿੱਚ ਐਨ.ਐਸ.ਐਸ. ਦੇ 30 ਵਲੰਟੀਅਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੇ ਅਖੀਰ ਵਿੱਚ ਡਾ. ਸੁਰਿੰਦਰ ਪਾਲ ਮੰਡ ਡੀਨ ਵਿਦਿਆਰਥੀ ਭਲਾਈ ਨੇ ਡਾ. ਜੀ.ਸੀ ਕੌਲ , ਹਾਜ਼ਰ ਅਧਿਆਪਕ ਸਾਹਿਬਾਨ, ਨਾਨ ਟੀਚੰਗ ਸਟਾਫ ਅਤੇ ਵਿਦਿਆਰਥੀਆਂ ਦਾ ਸਮਾਗਮ ਨੂੰ ਸਫਲਤਾ ਨਾਲ ਕਰਵਾਉਣ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਪ੍ਰੋ. ਕੁਲਦੀਪ ਸੋਢੀ ਨੇ ਬਾਖੂਬੀ ਨਿਭਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਹਰਜਿੰਦਰ ਸਿੰਘ ਸੇਖੋ, ਪ੍ਰੋ. ਸੁਖਦੇਵ ਸਿੰਘ ਨਾਗਰਾ ,ਪ੍ਰੋ. ਕੰਵਲਜੀਤ ਕੌਰ , ਪ੍ਰੋ. ਸੰਦੀਪ ਸਿੰਘ, ਪ੍ਰੋ. ਸੰਦੀਪ ਕੌਰ ਚੀਮਾ , ਪ੍ਰੋ. ਪ੍ਰੀਤੀ, ਪ੍ਰੋ. ਸੰਦੀਪ ਤੋਂ ਇਲਾਵਾ ਪ੍ਰੋ. ਕਰਨਵੀਰ ਸਿੰਘ ਇਤਿਹਾਸ ਵਿਭਾਗ ਅਤੇ ਪ੍ਰੋ. ਭਾਵਨਾ ਹਿੰਦੀ ਵਿਭਾਗ ਵੀ ਹਾਜ਼ਰ ਸਨ।