
ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੀ ਪੰਜਾਬੀ ਸਾਹਿਤ ਸਭਾ ਅਤੇ ਐਨ. ਐਸ. ਐਸ. ਦੇ ਸਾਂਝੇ ਉਪਰਾਲੇ ਸਦਕਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ।ਜਿਸ ਵਿੱਚ ਡਾ. ਗੋਪਾਲ ਸਿੰਘ ਬੁੱਟਰ ਸਾਬਕਾ ਮੁਖੀ ਪੰਜਾਬੀ ਵਿਭਾਗ ਬਤੌਰ ਮੁੱਖ ਵਕਤਾ ਦੇ ਤੌਰ ਤੇ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਆਏ ਹੋਏ ਮੁੱਖ ਵਕਤਾ ਅਤੇ ਹੋਰ ਵਿਦਵਾਨ ਸੱਜਣਾਂ ਨੂੰ ਜੀ ਆਇਆ ਕਿਹਾ ,ਇਸ ਦੇ ਨਾਲ ਹੀ ਉਹਨਾਂ ਡਾਕਟਰ ਬੀ. ਆਰ. ਅੰਬੇਡਕਰ ਜੀ ਦੇ ਜੀਵਨ ਫਲਸਫੇ ਬਾਰੇ ਬੜੀਆਂ ਹੀ ਮੁੱਲਵਾਨ ਗੱਲਾਂ ਕੀਤੀਆਂ। ਇਸ ਤੋਂ ਬਾਅਦ ਸਮਾਗਮ ਦੇ ਮੁੱਖ ਵਕਤਾ ਡਾ. ਗੋਪਾਲ ਸਿੰਘ ਬੁੱਟਰ ਨੇ ਡਾਕਟਰ ਭੀਮ ਰਾਓ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਵਿਸਥਾਰ ਪੂਰਵਕ ਗੱਲਾਂ ਕੀਤੀਆਂ । ਉਹਨਾਂ ਲਗਭਗ ਡਾਕਟਰ ਅੰਬੇਡਕਰ ਜੀ ਦੀ ਜ਼ਿੰਦਗੀ ਨਾਲ ਸੰਬੰਧਿਤ ਹਰ ਪੱਖ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਨ ਦਾ ਯਤਨ ਕੀਤਾ। ਇਸ ਸਮਾਗਮ ਵਿੱਚ ਅਜੇਪਾਲ ਚੇਅਰਮੈਨ ਦਲਿਤ ਵਿਕਾਸ ਬੋਰਡ ਚੰਡੀਗੜ੍ਹ ਅਤੇ ਹੋਰ ਕਈ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋਫੈਸਰ ਕੁਲਦੀਪ ਸੋਢੀ, ਡੀਨ ਵਿਦਿਆਰਥੀ ਭਲਾਈ (ਕਾਰਜਕਾਰੀ) ਨੇ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ, ਪ੍ਰਿੰਸੀਪਲ ਡਾਕਟਰ ਰਛਪਾਲ ਸਿੰਘ ਸੰਧੂ ਦਾ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ ਜਿਨਾਂ ਨੇ ਅਜਿਹੇ ਪ੍ਰੋਗਰਾਮ ਉਲੀਕਣ ਦੇ ਵਿੱਚ ਵਿਦਿਆਰਥੀ ਜਥੇਬੰਦੀ ਦਾ ਪੂਰਾ ਸਹਿਯੋਗ ਅਤੇ ਸਹਾਇਤਾ ਕੀਤੀ । ਮੁੱਖ ਵਕਤਾ ਅਤੇ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਬਲਰਾਜ ਕੌਰ, ਡਾ. ਹਰਜੀਤ ਸਿੰਘ, ਪ੍ਰੋ. ਹਰੀਉਮ ਵਰਮਾ, ਡਾ. ਜਸਵਿੰਦਰ ਕੌਰ, ਡਾ. ਪਲਵਿੰਦਰ ਬੋਲੀਨਾ, ਪ੍ਰੋ. ਅਨੂ ਮੂਮ, , ਡਾ. ਅਜੀਤ ਪਾਲ, ਪ੍ਰੋ. ਸਤਪਾਲ ਸਿੰਘ, ਪ੍ਰੋ. ਨਿਤਿਕਾ ਚੁੱਘ ਅਤੇ ਸਮੂਹ ਪੰਜਾਬੀ ਵਿਭਾਗ ਦੇ ਅਧਿਆਪਕ ਹਾਜਰ ਸਨ ।ਇਸ ਜਨਮ-ਦਿਹਾੜੇ ਦੇ ਮੌਕੇ ਵਿਦਿਆਰਥੀ ਜਥੇਬੰਦੀ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਨ ਦਾ ਕੇਕ ਕੱਟ ਕੇ ਆਪਣੀ ਖੁਸ਼ੀ , ਸ਼ਰਧਾ ਨੂੰ ਜਾਹਿਰ ਕੀਤਾ ।ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋਫੈਸਰ ਕੁਲਦੀਪ ਸੋਢੀ ਨੇ ਆਏ ਹੋਏ ਵਿਦਵਾਨਾਂ ਅਤੇ ਵਿਦਿਆਰਥੀਆਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਕਾਫੀ ਲੰਬਾ ਸਮਾਂ ਬੈਠਕੇ ਬੜੇ ਧਿਆਨ ਨਾਲ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨਾਲ ਸੰਬੰਧਿਤ ਗੱਲਾਂ ਨੂੰ ਸੁਣਿਆ। ਅੰਤ ਵਿੱਚ ਚਾਹ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।