Uncategorizedपंजाबशिक्षा और संस्कृति

ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਕਾਮਰਸ ਵਿਭਾਗ ਵਲੋਂ ‘ਕਾਮਫੈਸਟ 2026’ ਦਾ ਕੀਤਾ ਗਿਆ ਆਯੋਜਨ

ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਕਾਮਰਸ ਵਿਭਾਗ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ‘ਕਾਮ ਫੈਸਟ 2026’ ਕਾਮਰਸ ਫੈਸਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਗਿਆ। ਇਸ ਫੈਸਟ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਐਪਿਕ ਵਾਲ, ਲੋਗੋਲੀ, ਦੀਵਾ ਸਜਾਵਟ, ਰੀਲ ਮੇਕਿੰਗ ਅਤੇ ਸਟਾਲਾਂ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਫੈਸਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਯੋਗਤਾਵਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਕਾਰੋਬਾਰ ਨਾਲ ਸੰਬੰਧਿਤ ਗਤੀਵਿਧੀਆਂ ਦਾ ਵਿਹਾਰਕ ਤਜਰਬਾ ਪ੍ਰਦਾਨ ਕਰਨਾ ਸੀ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿੱਚ ਸਿਰਜਣਾਤਮਕਤਾ, ਅਗਵਾਈ, ਪ੍ਰਬੰਧਕੀ ਹੁਨਰ, ਟੀਮ ਵਰਕ ਅਤੇ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨਾ ਵੀ ਇਸ ਦਾ ਅਹਿਮ ਮਕਸਦ ਸੀ। ਇਸ ਮੌਕੇ ਜੱਜਾਂ ਦੀ ਭੂਮਿਕਾ ਡਾ. ਬਲਰਾਜ, ਮੁਖੀ ਅੰਗਰੇਜ਼ੀ ਵਿਭਾਗ; ਡਾ. ਸਿਮਰਨਜੀਤ ਬੈਂਸ, ਮੁਖੀ ਅਰਥ ਸ਼ਾਸਤਰ ਵਿਭਾਗ ਅਤੇ ਡਾ. ਨਵਦੀਪ ਕੁਮਾਰ ਨੇ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ, ਸਿਰਜਣਾਤਮਕਤਾ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਜਿਹੇ ਸਮਾਗਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਅਮਿਤਾ ਸ਼ਾਹਿਦ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਰਵਨੀਤ ਬੈਂਸ, ਡਾ. ਯੂਬੀਕ ਬੇਦੀ, ਪ੍ਰੋ. ਮਨੀਸ਼ ਗੋਇਲ, ਡਾ. ਜੋਤੀ ਵੌਹਰਾ , ਡਾ. ਪੂਜਾ ਰਲਹਣ ਗੁਲਾਟੀ , ਪ੍ਰੋ. ਵਨੀਤ ਗੁਪਤਾ, ਪ੍ਰੋ. ਹਰਪ੍ਰੀਤ ਕੌਰ , ਪ੍ਰੋ. ਕੀਰਤਪ੍ਰੀਤ ਕੌਰ, ਪ੍ਰੋ. ਮੇਘਨਾ ਅਤੇ ਪ੍ਰੋ. ਸਹਿਜਪ੍ਰੀਤ ਕੌਰ ਸਮੇਤ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ। ਬਿਜ਼ਨਸ ਕਲੱਬ ਅਤੇ ਕਾਮਰਸ ਐਸੋਸੀਏਸ਼ਨ ਦੇ ਕਨਵੀਨਰ ਡਾ. ਰਮਿੰਦਰ ਭਾਟੀਆ ਨੇ ਇਸ ਫੈਸਟ ਦਾ ਸਫਲਤਾਪੂਰਵਕ ਆਯੋਜਨ ਕੀਤਾ। ਉਨ੍ਹਾਂ ਨੇ ਕਾਲਜ ਦੇ ਪ੍ਰਿੰਸੀਪਲ, ਜੱਜ ਸਾਹਿਬਾਨ ਅਤੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਅਗਵਾਈ, ਪ੍ਰਬੰਧਕੀ ਅਤੇ ਉੱਦਮੀ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਪਾਠਕ੍ਰਮ ਤੋਂ ਇਲਾਵਾ ਹੋਣ ਵਾਲੀਆਂ ਗਤੀਵਿਧੀਆਂ ਨੂੰ ਵੀ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹਨ। ਵਿਦਿਆਰਥੀ ਸੰਸਥਾਵਾਂ ਦੇ ਕਾਰਜਕਾਰੀ ਮੈਂਬਰਾਂ ਅਰਸ਼ਪ੍ਰੀਤ, ਪਾਰੁਲ, ਚਿਰਾਗ, ਬ੍ਰਹਮਜੋਤ, ਅਰਲੀਨ, ਦਿਲਪ੍ਰੀਤ ਅਤੇ ਗੁਰਿੰਦਰ ਨੇ ਸਮਾਗਮ ਦੇ ਸਫਲ ਆਯੋਜਨ ਵਿੱਚ ਸਰਗਰਮ ਭੂਮਿਕਾ ਨਿਭਾਈ।

Related Articles

Back to top button