ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਪੰਜਾਬ ਵਿਧਾਨ ਸਭਾ ਲਈ ਵਿਦਿਆਰਥੀਆਂ ਦਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਅਕ ਦੌਰੇ ‘ਤੇ ਜਾਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਵਿਦਿਅਕ ਟੂਰ ਵਿੱਚ ਬੀ.ਏ ਰਾਜਨੀਤੀ ਸ਼ਾਸਤਰ ਅਤੇ ਐਮ.ਏ ਰਾਜਨੀਤੀ ਸ਼ਾਸਤਰ ਦੇ 53 ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਲਾਈਵ ਸੈਸ਼ਨ ਦਿਖਾਇਆ ਗਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੀ ਵਾਸਤਵਿਕ ਰਾਜਨੀਤੀ ਦਾ ਅਨੁਭਵ ਕਰਾਉਣਾ ਸੀ। ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੁਆਰਾ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਜਿਸ ਦਾ ਟੀਵੀ ਚੈਨਲਾਂ ‘ਤੇ ਸਿੱਧਾ ਪ੍ਰਸਾਰਨ ਵੀ ਦਿਖਾਇਆ ਗਿਆ। ਬੰਗੇ ਤੋਂ ਵਿਧਾਇਕ ਸ਼੍ਰੀ ਸੁਖਵਿੰਦਰ ਕੁਮਾਰ ਸੁੱਖੀ ਨੇ ਵਿਦਿਆਰਥੀਆਂ ਦੇ ਇਸ ਦੌਰੇ ਨੂੰ ਸ਼ਲਾਘਾਯੋਗ ਦੱਸਿਆ ਅਤੇ ਵਿਦਿਅਕ ਸੰਸਥਾਵਾਂ ਨੂੰ ਇਸ ਤਰ੍ਹਾਂ ਦੇ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਅਨੂ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਦਿਅਕ ਟੂਰ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਇਆ ਹੈ। ਉਹਨਾਂ ਇਸ ਟੂਰ ਦੇ ਅਨੁਭਵ ਕਾਲਜ ਵਿਖੇ ਹੋਰਨਾਂ ਵਿਦਿਆਰਥੀਆਂ ਨਾਲ ਵੀ ਸਾਂਝੇ ਕੀਤੇ ਤਾਂ ਕਿ ਉਹ ਵੀ ਪ੍ਰੇਰਿਤ ਹੋ ਸਕਣ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਅਜੀਤ ਪਾਲ ਸਿੰਘ , ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।