ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਅਕਾਦਮਿਕ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਾਲ 2019-20 ਅਤੇ 2020-21 ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਵਾਸਤੇ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ। ਸਵੇਰ ਅਤੇ ਸ਼ਾਮ ਦੇ ਦੋ ਸੈਸ਼ਨਾ ਵਿੱਚ ਕੀਤੇ ਗਏ ਇਸ ਸਮਾਗਮ ਵਿੱਚ ਸਵੇਰ ਦੇ ਸੈਸ਼ਨ ਵਿੱਚ ਸਰਦਾਰ ਜਸਪਾਲ ਸਿੰਘ ਵੜੈਚ, ਸੰਯੁਕਤ ਸਕੱਤਰ ਗਵਰਨਿੰਗ ਕੌਂਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦ ਕਿ ਸ਼ਾਮ ਦੇ ਸੈਸ਼ਨ ਵਿੱਚ ਡਾ. ਟੀ.ਐਸ. ਬੈਨੀਪਾਲ, ਡੀਨ, ਕਾਲਜ ਵਿਕਾਸ ਕੌਂਸਿਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਦਾ ਸੁਆਗਤ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਪ੍ਰੋ. ਜਸਰੀਨ ਕੌਰ ਡੀਨ ਅਕਾਦਮਿਕ ਮਾਮਲੇ ਨੇ ਗੁਲਦਸਤੇ ਦੇ ਕੇ ਕੀਤਾ। ਸਮਾਗਮ ਵਿੱਚ ਸਾਲ 2019-20 ਅਤੇ 2020-21 ਦੌਰਾਨ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਯੂਨੀਵਰਸਿਟੀ ਮੈਰਿਟ ਹਾਸਲ ਕਰਨ ਵਾਲੇ 600 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਅਕਾਦਮਿਕ ਖੇਤਰ ਵਿੱਚ ਉੱਚ ਪ੍ਰਾਪਤੀਆਂ ਲਈ ਵਿਦਿਆਥਣ ਮਧੂ ਬਾਲਾ ਨੂੰ ਸਾਲ 2019-20 ਅਤੇ ਤਰਨਜੀਤ ਕੌਰ ਨੂੰ ਸਾਲ 2020-21 ਲਈ ਰੋਲ ਆਫ ਆਨਰ ਦੀ ਟਰਾਫ਼ੀ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ 18 ਅਧਿਆਪਕਾਂ ਡਾ. ਸੁਮਨ ਚੋਪੜਾ, ਡਾ. ਗੋਪਾਲ ਸਿੰਘ ਬੁੱਟਰ, ਡਾ. ਅਰੁਨ ਦੇਵ ਸ਼ਰਮਾ, ਪ੍ਰੋ. ਸੰਦੀਪ ਸਿੰਘ, ਡਾ. ਮਨਪ੍ਰੀਤ ਸਿੰਘ ਲਹਿਲ, ਡਾ. ਗੁਰਪ੍ਰੀਤ ਸਿੰਘ, ਡਾ. ਨਰਵੀਰ ਸਿੰਘ, ਪ੍ਰੋ. ਗੋਬਿੰਦ ਰਾਮ, ਡਾ. ਦਿਨਕਰ ਸ਼ਰਮਾ, ਡਾ. ਰਮਿੰਦਰ ਭਾਟੀਆ, ਡਾ. ਅਮਨਪ੍ਰੀਤ ਕੌਰ ਸੰਧੂ, ਡਾ. ਇੰਦਰਜੀਤ ਕੌਰ, ਡਾ. ਮੰਜੂ ਜੋਸ਼ੀ, ਡਾ. ਜੋਤੀ ਵੋਹਰਾ, ਡਾ. ਰਵਨੀਤ ਕੌਰ, ਡਾ. ਮਿਨੀ ਭੱਲਾ, ਡਾ. ਨਿਤਿਕਾ ਚੁੱਘ ਅਤੇ ਡਾ. ਹਰਜਿੰਦਰ ਕੌਰ ਨੂੰ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਨਾਨ-ਟੀਚਿੰਗ ਸਟਾਫ ਦੇ ਮੈਂਬਰ ਸ੍ਰੀ ਰਾਣਾ ਰਲਹਣ, ਅਕਾਊਂਟਸ ਸੁਪਰਡੈਂਟ, ਸ੍ਰੀ ਸੁਰਿੰਦਰ ਕੁਮਾਰ ਚਲੋਤਰਾ, ਪੀ.ਏ.ਟੂ ਪ੍ਰਿੰਸੀਪਲ, ਸ੍ਰੀ ਸੰਦੀਪ ਕੁਮਾਰ, ਲੈਬ ਅਟੈਂਡੈਂਟ, ਸ੍ਰੀ ਰਾਜ ਬਹਾਦਰ ਅਤੇ ਰਾਮ ਸੁੱਖ ਮਾਲੀ ਨੂੰ ਵੀ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਾਲਜ ਦੀ ਸਾਲਾਨਾਂ ਰਿਪੋਰਟ ਪੇਸ਼ ਕੀਤੀ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੇ ਉੱਚ ਪ੍ਰਾਪਤੀਆਂ ਕਰਨ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਸਾਡੇ ਵਿਦਿਆਰਥੀ ਆਪਣੀ ਯੋਗਤਾ ਸਦਕਾ ਦੁਨੀਆਂ ਭਰ ਵਿੱਚ ਨਾਮਣਾ ਖੱਟ ਰਹੇ ਹਨ। ਉਹਨਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਉੱਚ ਪੱਧਰੀ ਲਾਇਬ੍ਰੇਰੀ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕ ਦੇਣ ਲਈ ਵਚਨਬੱਧ ਹੈ। ਮੁੱਖ ਮਹਿਮਾਨ ਸਰਦਾਰ ਜਸਪਾਲ ਸਿੰਘ ਵੜੈਚ ਨੇ ਵਿਦਿਆਰਥੀਆਂ ਨੂੰ ਜੀਵਨ ਦਾ ਅਗਲੇਰਾ ਸਫ਼ਰ ਤੈਅ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ । ਡਾ. ਟੀ.ਐਸ. ਬੈਨੀਪਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਤੋਂ ਵਿਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਭਾਗਸ਼ਾਲੀ ਹਨ। ਉਹਨਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪੜ੍ਹਾਈ ਦੇ ਨਾਲ ਨਾਲ ਦੂਸਰੀਆਂ ਸਾਹਾਇਕ ਗਤੀਵਿਧੀਆਂ ਵਿੱਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਆਪਣਾ ਕੰਮ ਇਮਾਨਦਾਰੀ, ਲਗਨ, ਅਤੇ ਮਿਹਨਤ ਨਾਲ ਕਰਨਾ ਚਾਹੀਦਾ ਹੈ, ਜਿਸਦਾ ਫ਼ਲ ਜ਼ਰੂਰ ਮਿਲਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਮਿਹਨਤ ਸਫ਼ਲਤਾ ਦੀ ਕੁੰਜੀ ਹੈ। ਮਿਹਨਤ ਨਾਲ ਹਰ ਉਦੇਸ਼ ਦੀ ਪ੍ਰਾਪਤੀ ਕੀਤੀ  ਜਾ ਸਕਦੀ ਹੈ। ਸਮਾਗਮ ਦੌਰਾਨ ਮੰਚ ਸੰਚਾਲਨ ਡਾ. ਉਪਮਾ ਅਰੋੜਾ ਅਤੇ ਡਾ. ਨਿਤਿਕਾ ਚੁੱਘ ਨੇ ਬਾਖੂਬੀ ਕੀਤਾ। ਸਮਾਗਮ ਦੌਰਾਨ ਡਾ. ਮਨਜੀਤ ਸਿੰਘ ਸਾਬਕਾ ਮੁੱਖੀ ਅੰਗਰੇਜੀ ਵਿਭਾਗ ਅਤੇ ਰਿਟਾਇਰ ਅਧਿਆਪਕਾ ਪ੍ਰੋ. ਸਰਿਤਾ ਤਿਵਾੜੀ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰੋ. ਜਸਰੀਨ ਕੌਰ, ਡੀਨ ਅਕਾਦਮਿਕ ਮਾਮਲੇ ਨੇ ਮੁੱਖ ਮਹਿਮਾਨਾਂ, ਗਵਰਨਿੰਗ ਕੌਂਸਲ ਦੇ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।