ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।  ਨੇ 400 ਵਿਚੋਂ 372 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਸਲੋਨੀ ਦੇਵੀ ਨੇ 366 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਮਨਪ੍ਰੀਤ ਸਿੰਘ ਨੇ 361 ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਭੂਗੌਲ ਵਿਭਾਗ ਦੇ ਪ੍ਰੋ. ਜੇ.ਐਸ. ਰਾਣਾ, ਡਾ. ਪੂਜਾ ਰਾਣਾ ਅਤੇ ਪ੍ਰੋ. ਓਂਕਾਰ ਸਿੰਘ ਵੀ ਹਾਜ਼ਰ ਸਨ।

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।