ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਕਾਮ (ਫਾਈਨੈਸ਼ੀਅਲ ਸਰਵਸਿਸ) ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਾਧਨਾ ਨੇ 350 ਵਿਚੋਂ 318 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਅਤੇ ਵਿਦਿਆਰਥਣ ਵੰਦਨਾ ਨੇ 317 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ ਅਤੇ ਅਧਿਆਪਕਾਂ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ, ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।