ਲਾਇਲਪੁਰ ਖ਼ਾਲਸਾ ਕਾਲਜ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਲਾ ਦੇ ਖੇਤਰ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦਾ ਹੈ, ਜਿਸ ਸਦਕਾ ਵਿਦਿਆਰਥੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਰਹੇ ਹਨ। ਕਲਾ ਦੇ ਖੇਤਰ ਵਿਚ ਸੇਵਾਵਾਂ ਦੇਣ ਵਾਲੇ ਕਾਲਜ ਦੇ ਪੋਸਟ ਗ੍ਰੈਜੁਏਟ ਸੰਗੀਤ ਵਿਭਾਗ ਵਲੋਂ ‘ਵਿਸ਼ਵ ਨ੍ਰਿਤ ਦਿਵਸ’ ਮਨਾਇਆ ਗਿਆ। ਇਹ ਦਿਵਸ ਕੱਥਕ ਦੇ ਆਚਾਰੀਆ ਪੰਡਿਤ ਬਿਰਜੂ ਮਹਾਰਾਜ ਜੀ ਨੂੰ ਯਾਦ ਕਰਦਿਆਂ ਹੋਇਆਂ ਉੱਘੀ ਲੋਕ ਨ੍ਰਿਤਕਾਰ ਸਵ. ਵਿੰਪੀ ਪਰਮਾਰ ਨੂੰ ਸਮਰਪਿਤ ਕੀਤਾ ਗਿਆ। ਵਿਸ਼ਵ ਨ੍ਰਿਤ ਦਿਵਸ ਮੌਕੇ ਰੱਖੇ ਗਏ ਸਮਾਗਮ ਵਿਚ ਡਾ. ਜੀਵਨ ਬਾਲਾ ਉੱਘੀ ਕਲਾਸੀਕਲ ਨ੍ਰਿਤਕਾਰਾ ਤੇ ਰਿਟਾਇਰ ਪ੍ਰੋਫੈਸਰ ਜੀ.ਸੀ.ਜੀ. ਸਰਕਾਰੀ ਕਾਲਜ ਪਟਿਆਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦਾ ਸੁਆਗਤ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਸੁਖਦੇਵ ਸਿੰਘ ਦੁਆਰਾ ਗੁਲਦਸਤੇ ਦੇ ਕੇ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਮਰਾ ਨੇ ਸਮੂਹ ਸਟਾਫ, ਕਲਾਕਾਰਾਂ ਤੇ ਵਿਦਿਆਰਥੀਆਂ ਨੂੰ ਵਿਸ਼ਵ ਨ੍ਰਿਤ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਸ਼ਵ ਨ੍ਰਿਤ ਦਿਵਸ ਰਾਹੀਂ ਕਲਾਕਾਰਾਂ ਵਿਚ ਇਕ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਜਿਸ ਨਾਲ ਜਿੱਥੇ ਕਲਾਕਾਰ ਦੀ ਪ੍ਰਤਿਭਾ ਨਿੱਖਰਦੀ ਹੈ, ਉੱਥੇ, ਸਕਾਰਾਤਮਕ ਭਾਵਨਾਵਾਂ ਦਾ ਸੰਚਾਰ ਵੀ ਹੁੰਦਾ ਹੈ। ਉਨ੍ਹਾਂ ਵਿਦਿਆਰਥੀ ਕਲਾਕਾਰਾਂ ਨੂੰ ਆਪਣੇ ਜੀਵਨ ਵਿਚ ਕਲਾਵਾਂ ਨੂੰ ਵਿਕਸਿਤ ਕਰਨ ਲਈ ਪ੍ਰੇਰਨਾ ਦਿੱਤੀ ਅਤੇ ਹਮੇਸ਼ਾਂ ਸਿੱਖਦੇ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਵਿਚ ਕਲਾ ਪ੍ਰਤਿਭਾ ਤੇ ਊਰਜਾ ਬਹੁਤ ਹੈ, ਇਸ ਨੂੰ ਸਹੀ ਦਿਸ਼ਾ ਦੇ ਕੇ ਦੇਸ਼ ਤੇ ਵਿਸ਼ਵ ਨੂੰ ਉੱਤਮ ਕਲਾਕਾਰ ਦਿੱਤੇ ਜਾ ਸਕਦੇ ਹਨ। ਇਸ ਮੌਕੇ ਵਿਦਿਆਰਥੀ ਕਲਾਕਾਰਾਂ ਨੇ ਗਨੇਸ਼ ਵੰਦਨਾ, ਮਾਹੀਆ ਕੋਰਿਓਗ੍ਰਾਫੀ, ਭੰਗੜਾ ਅਤੇ ਕੋਰਿਓਗ੍ਰਾਫੀ ਦੀ ਪੇਸ਼ਕਾਰੀ ਦਿੱਤੀ। ਪ੍ਰੋ. ਪ੍ਰਭਦੀਪ ਕੌਰ ਨੇ ਅਪਾਣੀ ਕਲਾਸੀਕਲ ਡਾਂਸ ਦੀ ਪੇਸ਼ਕਾਰੀ ਨਾਲ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ। ਇਨ੍ਹਾਂ ਪੇਸ਼ਕਾਰੀਆਂ ਲਈ ਪ੍ਰੋ. ਸੁਖਦੇਵ ਸਿੰਘ ਨੇ ਵੋਕਲ ਅਤੇ ਤਬਲੇ ’ਤੇ ਪ੍ਰੋ. ਗੁਰਚੇਤਨ ਸਿੰਘ ਨੇ ਸਾਥ ਦਿੱਤਾ। ਡਾ. ਜੀਵਨ ਬਾਲਾ ਮੁੱਖ ਮਹਿਮਾਨ ਨੇ ਵਿਦਿਆਰਥੀ ਕਲਾਕਾਰਾਂ ਦੀ ਕਲਾ ਪ੍ਰਤਿਭਾ ਦੀ ਤਾਰੀਫ ਕੀਤੀ ਤੇ ਆਪਣਾ ਇਹ ਸਫਰ ਲਗਾਤਾਰ ਜਾਰੀ ਰੱਖਣ ਲਈ ਕਿਹਾ। ਇਸ ਮੌਕੇ ਕਾਲਜ ਦੇ ਰਿਟਾਇਰਡ ਅਧਿਆਪਕ ਪ੍ਰੋ. ਆਰ.ਸੀ. ਕੁਕੇਰਜਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਸਮਾਗਮ ਵਿੱਚ ਪ੍ਰੋ. ਸਰਿਤਾ ਤਿਵਾੜੀ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਸਮਾਗਮ ਦੀਆਂ ਸਾਰੀਆਂ ਹੀ ਪੇਸ਼ਕਾਰੀਆਂ ਦੀ ਤਿਆਰੀ ਪ੍ਰੋ. ਪ੍ਰਭਦੀਪ ਕੌਰ ਨੇ ਕਰਵਾਈ। ਅੰਤ ਵਿਚ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਨੇ ਮੁੱਖ ਮਹਿਮਾਨ, ਮਹਿਮਾਨਾਂ, ਸਮੂਹ ਵਿਭਾਗਾਂ ਦੇ ਮੁਖੀ ਸਹਿਬਾਨਾਂ, ਅਧਿਆਪਕਾਂ, ਕਲਾਕਾਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਜਸਰੀਨ ਕੌਰ ਡੀਨ ਅਕਾਦਮਿਕ ਮਾਮਲੇ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਬਲਰਾਜ ਕੌਰ, ਪ੍ਰੋ. ਰੁਪਾਲੀ, ਪ੍ਰੋ. ਗੋਪਾਲ ਸਿੰਘ ਬੁੱਟਰ, ਡਾ. ਐਸ.ਐਸ. ਬੈਂਸ, ਸ੍ਰੀ ਮਨਸਾ ਸਿੰਘ ਆਦਿ ਮੌਜੂਦ ਸਨ। ਸਮਾਗਮ ਦੌਰਾਨ ਮੰਚ ਸੰਚਾਲਨ ਡਾ. ਸੁਰਿੰਦਰ ਮੰਡ ਨੇ ਬਾਖੂਬੀ ਕੀਤਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।