ਜਲੰਧਰ (21.07.2025) : ਜਿਲ੍ਹਾ ਐਪਰੋਪਰੀਏਟ ਅਥਾਰਿਟੀ (ਪੀ.ਸੀ.-ਪੀ.ਐੱਨ.ਡੀ.ਟੀ.) ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਚੇਅਰਪਰਸਨ ਜਿਲ੍ਹਾ ਐਪਰੋਪਰੀਏਟ ਅਥਾਰਿਟੀ- ਕਮ- ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਿਲ੍ਹਾ ਐਡਵਾਇਜ਼ਰੀ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਗਈਆਂ 2 ਨਵੇਂ ਸਕੈਨ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਈ ਪ੍ਰਤੀ ਬੇਨਤੀਆਂ ਅਤੇ 6 ਸਕੈਨ ਸੈਂਟਰਾਂ ਦੀ ਰੀਨਿਊਲ ਲਈ ਪ੍ਰਾਪਤ ਪ੍ਰਤੀ ਬੇਨਤੀਆਂ ‘ਤੇ ਵਿਚਾਰ ਕੀਤਾ ਗਿਆ। ਜਿਨ੍ਹਾਂ ਵਿੱਚੋਂ 2 ਨਵੇਂ ਸਕੈਨ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਦਸਤਾਵੇਜ ਵਾਚਣ ਉਪਰੰਤ ਮਨਜੂਰੀ ਦੇ ਦਿੱਤੀ ਗਈ ਅਤੇ 6 ਸਕੈਨ ਸੈਂਟਰਾਂ ਵੱਲੋਂ ਰੀਨਿਊਲ ਲਈ ਪ੍ਰਾਪਤ ਪ੍ਰਤੀ ਬੇਨਤੀਆਂ ਨੂੰ ਵੀ ਦਸਤਾਵੇਜ ਵਾਚਣ ਉਪਰੰਤ ਰੀਨਿਊਲ ਦੀ ਮਨਜੂਰੀ ਦਿੱਤੀ ਗਈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਜਿਲ੍ਹੇ ਵਿੱਚ ਪੀ.ਸੀ.- ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ ਅਤੇ ਲਿੰਗ ਅਨੁਪਾਤ ‘ਚ ਸੁਧਾਰ ਲਈ ਨਿਰੰਤਰ ਯਤਨਸ਼ੀਲ ਹੈ। ਜਿਲ੍ਹੇ ਵਿੱਚ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਿਹਤ ਵਿਭਾਗ ਦੀ ਪੈਨੀ ਨਜ਼ਰ ਹੈ ਅਤੇ ਜ਼ਿਲ੍ਹੇ ਵਿਚ ਲਗਾਤਾਰ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਹੈ ਅਤੇ ਇਸ ਜ਼ੁਰਮ ਵਿੱਚ ਪਾਏ ਗਏ ਦੋਸ਼ੀਆਂ ਖਿਲਾਫ ਪੀ.ਸੀ. – ਪੀ.ਐੇਨ.ਡੀ.ਟੀ. ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਾ. ਵਰਿੰਦਰ ਕੌਰ ਥਿੰਦ (ਗਾਇਨੀ) ਐਸ.ਐਮ.ਓ., ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਅਭਿਨਵਰ ਸ਼ੂਰ, ਸਹਾਇਕ ਜਿਲ੍ਹਾ ਅਟਾਰਨੀ ਗਗਨਦੀਪ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਭਾਟੀਆ, ਸ੍ਰੀਮਤੀ ਪਰਵੀਨ ਅਬਰੋਲ ਸੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਪੀ.ਸੀ.-ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੋਰਿਆ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।