ਜਲੰਧਰ :ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ | 7 ਵਿਅਕਤੀ ਵੱਖ – ਵੱਖ ਜ਼ਿਲ੍ਹਿਆਂ ਨਾਲ ਸਬੰਧਿਤ ਹਨ | ਅੱਜ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 1132 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ |
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ ਦੇ ਹੋ ਗਏ ਹਨ | ਉੱਥੇ ਹੀ 26 ਮੌਤਾਂ ਹੋਣ ਨਾਲ , ਮੌਤਾਂ ਦੀ ਕੁੱਲ ਗਿਣਤੀ 1217
ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦਿਨੋਂ ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਤਾਜ਼ਾ ਆਕੜਿਆਂ ਦੀ ਜੇਕਰ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਸਭ ਤੋਂ ਵੱਧ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸਰਕਾਰੀ ਅੰਕੜਿਆਂ ਮੁਤਾਬਿਕ 408 ਨਵੇਂ ਮਾਮਲਿਆਂ ਨਾਲ ਪਾਜ਼ੀਟਿਵ ਕੇਸਾਂ ਦੀ ਗਿਣਤੀ 13925 ਹੋ ਗਈ ਹੈ। ਐਕਟਿਵ ਕੇਸ 4471 ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਮੌਤਾਂ ਦੀ ਗਿਣਤੀ ਵੱਧ ਕੇ 276 ਹੋ ਗਈ ਹੈ।
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ .