Sliderअन्य राज्यपंजाब

ਡੇਰਾ ਬਾਬਾ ਨਾਨਕ ਤੇ ਚੱਬੇਵਾਲ ਦੀਆ ਤੀਨੇ ਸੀਟਾਂ ਆਮ ਪਾਰਟੀ ਦੀ ਚੋਲੀ ਵਿਚ ਦੂਜੇ ਪਾਸੇ ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਕਾਂਗਰਸ ਉਮੀਦਵਾਰ

ਚੰਡੀਗੜ੍ਹ : ਪੰਜਾਬ ਦੀਆਂ ਹੋਈਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਸਭ ਤੋਂ ਹੌਟ ਸੀਟ ਮੰਨੀ ਜਾ ਰਹੀ ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਜਿੱਤ ਚੁੱਕੇ ਹਨ। ਉਨ੍ਹਾਂ ਆਪਣੇ ਕੱਟਰ ਵਿਰੋਧੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਵਲੋਂ ਜਿੱਤ ਦੀ ਖੁਸ਼ੀ ਵਿਚ ਨਾਅਰੇ ਲਗਾਏ ਜਾ ਰਹੇ ਹਨ।ਅਤੇ ਦੂਜੇ ਪਾਸੇ – ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ 51753 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਹੋ ਗਏ ਹਨ। ਕਾਲਾ ਢਿੱਲੋ ਨੂੰ 28226, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ 17937, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 16893 ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ 7896 ਵੋਟਾਂ ਮਿਲੀਆਂ ਹਨ।

ਗਿਤਦਰਬਾਹ  ਵਿਚ  ਆਪ ਉਮੀਦਵਾਹ ਡਿੱਪੀ ਢਿੱਲੋ ਜਿੱਥੇ ਹਨ

Related Articles

Back to top button