

ਜਲੰਧਰ, ਵਰਿੰਦਰ ਰਾਜਪੂਤ–ਜਲੰਧਰ ਚ ਨਵਾਂ ਜ਼ਮਾਨਾ’ ਦੇ ਸੰਪਾਦਕ, ਉੱਘੇ ਪੱਤਰਕਾਰ, ਲੇਖਕ ਅਤੇ ਪ੍ਰਬੁੱਧ ਚਿੰਤਕ ਚੰਦ ਫਤਿਹਪੁਰੀ ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਨਾਮੁਰਾਦ ਬਿਮਾਰੀ ਕੈਂਸਰ ਨਾਲ ਨਿਰੰਤਰ ਜੂਝ ਰਹੇ ਸਨ। ਉਨ੍ਹਾਂ ਐਤਵਾਰ ਰਾਤ ਲਗਭਗ 8 ਵਜੇ ਜਲੰਧਰ ਦੇ ਇੱਕ ਨਿੱਜੀ ਆਰੋਗਿਆ ਕੇਂਦਰ (ਹਸਪਤਾਲ) ਵਿਖੇ ਅੰਤਿਮ ਸਾਹ ਲਏ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਫੈਲਦਿਆਂ ਹੀ ਸਾਹਿਤਕ, ਸੱਭਿਆਚਾਰਕ ਅਤੇ ਰਾਜਨੀਤਕ ਜਗਤ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਉਨ੍ਹਾਂ ਦੇ ਇਸ ਜਹਾਨ ਤੋਂ ਜਾਨ ਤੇ ਮੀਡੀਆ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ



