ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂ ਪੀਠ ਦੀ ਅੱਜ ਨਵੀਂ ਦਿੱਲੀ ਵਿਖੇ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੀਠ ਦੀਆਂ ਗਤੀਵਿਧੀਆ ਨੂੰ ਹੋਰ ਦੇਸ਼ ਅਤੇ ਵਿਦੇਸ਼ਾਂ ‘ਚ ਹੋਰ ਤੇਜ਼ ਕਰਨ ਲਈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਚਾਰ ਪ੍ਰਸਾਰ ਘਰ ਘਰ ਪਹੁਚਾਉਣ ਲਈ ਅਹਿਮ ਫੈਸਲੇ ਲਏ ਗਏ ਅਤੇ ਇਸ ਮੌਕੇ ਸਰਬ ਸੰਮਤੀ ਨਾਲ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਸਾਬਕਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਭਾਰਤ ਸਰਕਾਰ ਨੂੰ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂ ਪੀਠ ਦਾ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਜੇ ਸਾਂਪਲਾ ਨੇ ਆਪਣੀ ਇਸ ਨਿਯੁਕਤੀ ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਮੈਂ ਪੂਰੀ ਟੀਮ ਨੂੰ ਨਾਲ ਲੇ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਵਿਜੇ ਸਾਂਪਲਾ ਦਾ ਦਿੱਲੀ ਤੋਂ ਫਗਵਾੜਾ ਪਹੁੰਚਣ ਤੇ ਪੀਠ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਮਨਜੀਤ ਬਾਲੀ ਨੇ ਉਨਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਅਤੇ ਸਾਂਪਲਾ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਸ਼ੋਤਮ ਗੋਗੀ, ਰਾਮ ਸਾਂਪਲਾ, ਹਰਦੀਪ ਜੱਸੀ, ਤੇਜਸਵੀ ਭਾਰਦਵਾਜ, ਅਸ਼ੋਕ ਦੁੱਗਲ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।