ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਛਾਪੇਮਾਰੀ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਦੇ ਘਰ ਵਿਜੀਲੈਂਸ ਵੱਲੋਂ ਪਿਛਲੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਜਲੰਧਰ ਦੇ ਅਧਿਕਾਰੀ ਸੁਖਦੇਵ ਵਿਸ਼ਿਸ਼ਟ ਏਟੀਪੀ ਦੇ ਨਾਲ ਸਬੰਧਤ ਸੰਬੰਧਿਤ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਰਮਨ ਅਰੋੜਾ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਉਨ੍ਹਾਂ ਤੋਂ ਪਿਛਲੇ ਦਿਨੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲਈ ਸੀਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਵਿਧਾਇਕ ਖਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਹੈ। ਰਮਨ ਅਰੋੜਾ ‘ਤੇ ਦੋਸ਼ ਲੱਗ ਰਹੇ ਹਨ ਕਿ ਵਿਧਾਇਕ ਪਹਿਲਾਂ ਨਗਰ ਨਿਗਮ ਦੇ ਅਫ਼ਸਰਾਂ ਦੇ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਉਪਰੰਤ ਉਹ ਲੋਕਾਂ ਤੋਂ ਪੈਸੇ ਲੈ ਕੇ ਨੋਟਿਸਾਂ ਨੂੰ ਰਫ਼ਾ-ਦਫਾ ਕਰਵਾਉਂਦਾ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।