ਜਲੰਧਰ (13.08.2025) – ‘ਵਿਸ਼ਵ ਅੰਗ ਦਾਨ ਦਿਵਸ’ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੰਗ ਦਾਨ ਕਰਨ ਦੀ ਸਹੁੰ ਚੁੱਕੀ ਗਈ। ਇਸ ਦੌਰਾਨ ਸਿਵਲ ਸਰਜਨ ਨੇ ਦੱਸਿਆ ਕਿ ‘ਵਿਸ਼ਵ ਅੰਗ ਦਾਨ ਦਿਵਸ’ ਨੂੰ ਮਨਾਉਣ ਦਾ ਮੁੱਖ ਮਕਸਦ ਅੰਗ ਦਾਨ ਸੰਬੰਧੀ ਜਾਗਰੂਕਤਾ ਫੈਲਾਉਂਦੇ ਹੋਏ ਲੋਕਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 13 ਅਗਸਤ ਨੂੰ ਅੰਗ ਦਾਨ ਦਿਵਸ ਮਨਾਇਆ ਜਾਂਦਾ ਹੈ। ਜਾਗਰੂਕਤਾ ਦੀ ਘਾਟ ਕਾਰਨ ਅੰਗ ਦਾਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਮਿੱਥ ਅਤੇ ਡਰ ਹਨ। ਇਸ ਦਿਨ ਦਾ ਮਕਸਦ ਆਮ ਲੋਕਾਂ ਨੂੰ ਮੌਤ ਤੋਂ ਬਾਅਦ ਅੰਗ ਦਾਨ ਕਰਨ ਦੀ ਵਚਨਬੱਧਤਾ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਵੈਬ ਪੋਰਟਲ https://notto.abdm.gov.in/ ‘ਤੇ ਡਿਜੀਟਲ ਸਹੁੰ ਚੁੱਕੀ ਜਾ ਸਕਦੀ ਹੈ। ਇਹ ਇੱਕ ਸਵੈ-ਇੱਛਤ ਗਤੀਵਿਧੀ ਹੈ, ਸਾਨੂੰ ਇਸ ਬਾਰੇ ਜਾਗਰੂਕਤਾ ਪੈਦਾ ਕਰਕੇ ਅੰਗ ਦਾਨ ਨੂੰ ਉਤਸਾਹਿਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਲਿੰਕ ਨੂੰ ਵਟਸਐਪ ਸਮੂਹਾਂ ਰਾਹੀਂ ਵੱਖ-ਵੱਖ ਸਿਹਤ ਸੰਭਾਲ ਸਹੂਲਤਾਂ ਵਿੱਚ ਕੰਮ ਕਰਨ ਵਾਲੇ ਸਾਰੇ ਸਟਾਫ ਨਾਲ ਸਾਂਝਾ ਕਰਕੇ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ‘ਵਿਸ਼ਵ ਅੰਗ ਦਾਨ ਦਿਵਸ’ ‘ਤੇ ਲੋਕਾਂ ਨੂੰ ਅਪੀਲ ਕੀਤੀ ਕਿ ਦਿਲ, ਜਿਗਰ, ਗੁਰਦੇ, ਪ੍ਰੈਨਕ੍ਰੀਅਸ, ਫੇਫੜੇ ਅਤੇ ਅੱਖਾਂ ਦਾਨ ਕਰਨ ਤਾਂ ਜੋ ਲੋੜਵੰਦ ਲੋਕਾਂ ਦੀ ਜ਼ਿੰਦਗੀ ਦਾ ਬਚਾਅ ਹੋ ਸਕੇ। ਇਸ ਦਿਨ ਨੂੰ ਮਨਾਉਣ ਦਾ ਮਕਸਦ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੇ ਸਿਹਤਮੰਦ ਅੰਗਾਂ ਨੂੰ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ ਅਤੇ ਇਹ ਦਿਨ ਲੋਕਾਂ ਨੂੰ ਇਹ ਸਮਝਣ ਵਿੱਚ ਮਦਦ ਕਰਦਾ ਹੈ ਕਿ ਅੰਗ ਦਾਨ ਕਰਨਾ ਬਹੁਤ ਸਾਰੇ ਲੋਕਾਂ ਦਾ ਜੀਵਨ ਬਚਾਅ ਸਕਦਾ ਹੈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਗ ਦਾਨ ਵਿੱਚ ਦਾਨੀ ਦੇ ਅੰਗਾਂ — ਜਿਵੇਂ ਦਿਲ, ਜਿਗਰ, ਗੁਰਦੇ, ਪ੍ਰੈਨਕ੍ਰੀਅਸ, ਫੇਫੜੇ ਅਤੇ ਅੱਖਾਂ — ਨੂੰ ਦਾਨੀ ਦੀ ਮੌਤ ਤੋਂ ਬਾਅਦ ਕਿਸੇ ਹੋਰ ਵਿਅਕਤੀ ਵਿੱਚ ਟ੍ਰਾਂਸਪਲਾਂਟ ਕੀਤਾ ਜਾਂਦਾ ਹੈ, ਜਿਸਨੂੰ ਉਨ੍ਹਾਂ ਅੰਗਾਂ ਦੀ ਲੋੜ ਹੁੰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਡਾਕਟਰਾਂ ਨੂੰ ਇਸ ਲਿੰਕ ਦੀ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਜੇਕਰ ਕੋਈ ਮਰੀਜ਼ ਅੰਗ ਦਾਨ ਸਹੁੰ ਪ੍ਰਕਿਰਿਆ ਬਾਰੇ ਪੁੱਛੇ, ਤਾਂ ਤੁਰੰਤ ਜਾਣਕਾਰੀ ਸਾਂਝੀ ਕੀਤੀ ਜਾ ਸਕੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।