ਵਿਸ਼ਵ ਪੱਧਰ ‘ਤੇ ਜੰਗੀ ਹਾਲਾਤਾਂ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦੇ ਬਾਵਜੂਦ, ਇਸ ਮੁਸੀਬਤ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਕੇ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦੇਣ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਹਰ ਵੇਲੇ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ।