ਜਲੰਧਰ ()ਆਏ ਦਿਨ ਵੱਖ ਵੱਖ ਧਿਰਾਂ ਵੱਲੋਂ ਸਿੱਖ ਕੌਮ ਤੇ ਹਮਲੇ ਹੋ ਰਹੇ ਹਨ। ਕਦੇ ਗੁਰੂ ਘਰਾਂ ਵਿੱਚ ਬੇਅਦਬੀ ਹੁੰਦੀ ਹੈ, ਅਤੇ ਕਦੇ ਗੁਰੂ ਸਾਹਿਬਾਨ, ਅਤੇ ਕਦੇ ਸਾਡੇ ਮਹਾਨ ਸ਼ਹੀਦਾਂ ਤੇ ਵਾਦ ਵਿਵਾਦ ਵਾਲੇ ਬਿਆਨ ਦਿੱਤੇ ਜਾਂਦੇ ਹਨ। ਇਹਨਾਂ ਸਾਰਿਆਂ ਨੂੰ ਦੇਖਦੇ ਹੋਏ ਜਲੰਧਰ ਦੀ ਸਿਰਮੋਰ ਸੰਸਥਾ ਸਿੱਖ ਤਾਲਮੇਲ ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੀ ਹਰ ਪਾਸਿਓ ਸ਼ਲਾਘਾ ਹੋ ਰਹੀ ਹੈ। ਅਤੇ ਸਾਰੀਆਂ ਸੰਸਥਾਵਾਂ ਸਿੱਖ ਤਾਲਮੇਲ ਕਮੇਟੀ ਨਾਲ ਜੁੜਨਾ ਚਾਹੁੰਦੀਆਂ ਹਨ ।ਇਸੇ ਲੜੀ ਨੂੰ ਜਾਰੀ ਰੱਖਦਿਆਂ, ਵੱਖ-ਵੱਖ ਰਾਗੀ ਸਿੰਘ ਜੋ ਵੱਖ ਵੱਖ ਗੁਰੂ ਘਰਾਂ ਵਿੱਚ ਬਤੌਰ ਕੀਰਤਨੀਏ ਸੇਵਾ ਕਰ ਰਹੇ ਹਨ, ਵੱਲੋਂ ਆਪਣੀਆਂ ਸੇਵਾਵਾਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ ਅਤੇ ਤਜਿੰਦਰ ਸਿੰਘ (ਸੰਤ ਨਗਰ) ਮੀਡੀਆ ਇੰਚਾਰਜ ਨੂੰ ਮਿਲ ਕੇ ਭੇਟ ਕੀਤੀਆਂ। ਜਿਸ ਤੇ ਵੱਖ-ਵੱਖ ਰਾਗੀ ਜਿਨਾਂ ਵਿੱਚ ਭਾਈ ਕਰਮਜੀਤ ਸਿੰਘ ਨੂਰ, ਭਾਈ ਤਜਿੰਦਰ ਸਿੰਘ ,ਭਾਈ ਪਰਮਜੀਤ ਸਿੰਘ ਪਾਰਸ, ਭਾਈ ਜੈ ਦੇਵ ਸਿੰਘ, ਭਾਈ ਰੋਬੇਨ ਸਿੰਘ, ਭਾਈ ਮਲਕੀਤ ਸਿੰਘ, ਭਾਈ ਰਾਹੁਲ ਸਿੰਘ, ਭਾਈ ਹਰਵਿੰਦਰ ਸਿੰਘ ,ਭਾਈ ਰਣਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਰਾਜਦੀਪ ਸਿੰਘ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਬਾਬਾ ਬਚਿੱਤਰ ਸਿੰਘ, ਬਸਤੀ ਮਿੱਠੂ ਵਿਖੇ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਦੀ ਹਾਜ਼ਰੀ ਵਿੱਚ ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਤੇ ਗੁਰੂ ਘਰ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਜੀ ਖਾਲਸਾ ਨੇ ਵੀ ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਤੇ ਹਰਪਾਲ ਸਿੰਘ ਚੱਡਾ ਨੇ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਭਾਈ ਪਰਮਜੀਤ ਸਿੰਘ ਖਾਲਸਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਭਾਈ ਕਰਮਜੀਤ ਸਿੰਘ ਨੂਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਤੇ ਭਾਈ ਕਰਮਜੀਤ ਸਿੰਘ ਨੂੰ ਅਤੇ ਭਾਈ ਅਤੇ ਪਰਮਜੀਤ ਸਿੰਘ ਖਾਲਸਾ ਨੂੰ ਸਮੁੱਚੇ ਸਾਥੀਆਂ ਸਮੇਤ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਸਤਪਾਲ ਸਿੰਘ ਸਿਦਕੀ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ। ਕੀ ਇੱਕ ਪਲੇਟਫਾਰਮ ਤੇ ਇਕੱਠੇ ਕਰਨ ਦੀ ਮੁਹਿੰਮ ਲਗਾਤਾਰ ਚਲਦੀ ਰਹੇਗੀ ।ਅਸੀਂ ਸਾਰੇ ਰਲ ਮਿਲ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਾਂਗੇ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।