ਜਲੰਧਰ() ਸਿੱਖੀ ਕਾਰਜਾਂ ਲਈ ਕੰਮ ਕਰ ਰਹੀ ਸਿਰਮੋਰ ਸੰਸਥਾ ਸਿੱਖ ਤਾਲਮੇਲ ਕਮੇਟੀ ਵਲੋ ਵੱਖ-ਵੱਖ ਸਿੱਖ ਆਗੂਆਂ ਨੂੰ ਇੱਕ ਪਲੇਟਫਾਰਮ ਤੇ ਇਕੱਠਾ ਕਰਨ ਦੇ ਯਤਨਾਂ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਇਸੇ ਸਬੰਧ ਵਿੱਚ ਅੱਜ ਸਿੱਖ ਤਾਲਮੇਲ ਕਮੇਟੀ ਦੇ ਆਗੂ ਪ੍ਰਿਤਪਾਲ ਸਿੰਘ (ਸੰਨੀ ਓਬਰਾਏ) ਦੇ ਯਤਨਾ ਸਦਕਾ ਵੱਖ-ਵੱਖ ਗੁਰੂ ਘਰਾਂ ਵਿੱਚ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਵਿੱਚ ਨਿਰੰਤਰ ਸੇਵਾ ਕਰਨ ਵਾਲੇ ਸਿੱਖ ਆਗੂ ਭਾਈ ਜਤਿੰਦਰ ਸਿੰਘ( ਸੋਨੂ), ਬਬਜੋਤ ਸਿੰਘ ,ਭਾਈ ਗੁਰਨਾਮ ਸਿੰਘ ਅਤੇ ਭਾਈ ਪਰਮਜੀਤ ਸਿੰਘ ਪਿੰਕਾ ਨੇ ਸਿੱਖ ਤਾਲਮੇਲ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਕਮੇਟੀ ਵਿੱਚ ਸ਼ਾਮਿਲ ਹੋ ਕੇ ਸਿੱਖ ਕਾਰਜਾਂ ਲਈ ਕੰਮ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਤੇ ਮੌਜੂਦ ਸਿੱਖ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ( ਸੰਤ ਨਗਰ) ਮੀਡੀਆ ਇੰਚਾਰਜ , ਸਤਪਾਲ ਸਿੰਘ ਸਿਦਕੀ,ਹਰਜੋਤ ਸਿੰਘ ਲੱਕੀ ਤੇ ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ। ਕਿ ਜਿਹੜਾ ਵੀ ਗੁਰਸਿੱਖ ਸਿੱਖੀ ਦੀ ਚੜ੍ਹਦੀ ਕਲਾ ਲਈ ਲੋਚਦਾ ਹੈ। ਉਸ ਲਈ ਸਿੱਖ ਤਾਲਮੇਲ ਕਮੇਟੀ ਦੇ ਦਰਵਾਜੇ ਸਦਾ ਲਈ ਖੁੱਲੇ ਹਨ। ਅਸੀਂ ਰਲ ਮਿਲ ਕੇ ਸ਼ਹਿਰ ਅੰਦਰ ਸਿੱਖੀ ਦੀ ਚੜ੍ਹਦੀ ਕਲਾ, ਹਰ ਸਿੱਖ ਦੇ ਮਾਨ ਸਨਮਾਨ ਦੀ ਲੜਾਈ ਲੜਨੀ ਹੈ। ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਹੋਣ ਵਾਲੇ ਚਾਰੋ ਵੀਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਕਾਲੀਆ ਕਲੋਨੀ, ਪਰਮਜੀਤ ਸਿੰਘ ਮਿੱਠੂ, ਹਰਪਾਲ ਸਿੰਘ ਪਾਲੀ ਚੱਡਾ, ਅਮਨਦੀਪ ਸਿੰਘ ਬੱਗਾ ,ਦਲਬੀਰ ਸਿੰਘ, ਗੁਰਵਿੰਦਰ ਸਿੰਘ ਨਾਗੀ , ਵਿੱਕੀ ਸਿੰਘ ਖਾਲਸਾ, ਜੇ ਐਸ ਬੱਗਾ , ਹਰਪ੍ਰੀਤ ਸਿੰਘ ਰੋਬਿਨ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ, ਚੰਨੀ ਕਾਲੜਾ , ਆਦੀ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।