
ਫ਼ਗਵਾੜਾ 16 ਜਨਵਰੀ (ਸ਼ਿਵ ਕੌੜਾ) ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਟਰੈਫਿਕ ਪੁਲਿਸ, ਟਰਾਂਸਪੋਰਟ ਅਤੇ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੋਜ਼ਾਨਾ ਸਕੂਲ ਜਾਂਦੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਸਕੂਲ ਵਾਹਨ ਜਰੂਰੀ ਸੁਰੱਖਿਆ ਮਾਪਦੰਡਾਂ ਅਨੁਸਾਰ ਲੈਸ ਹੋਣੇ ਚਾਹੀਦੇ ਹਨ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸੜਕੀ ਦੁਰਘਟਨਾਵਾਂ ਖਾਸ ਕਰਕੇ ਧੁੰਦ ਵਾਲੇ ਸੀਜ਼ਨ ਦੌਰਾਨ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਬਲਾਕ ਸਪਾਟ ਥਾਵਾਂ ਦੀ ਪਹਿਚਾਣ ਪਿੱਛੋਂ ਤੁਰੰਤ ਸਾਈਨੇਜ ,ਰਿਫਲੈਕਟਰ ਤੇ ਲਾਇਟਾਂ ਲਗਾਈਆਂ ਜਾਣ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਟਰੈਫਿਕ ਪੁਲਿਸ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਅਵਾਜਾਈ ਨਿਯਮਾਂ ਦੀ ਪਾਲਣਾ ਹਿੱਤ ਈ-ਚਲਾਨ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਵਾਜਾਈ ਦੀ ਸਥਿਤੀ ਵਿੱਚ ਸੁਧਾਰ ਹੋਣ ਦਾ ਜਾਇਜ਼ਾ ਲੈਣ ਲਈ ਨਿਯਮਤ ਤੌਰ ’ਤੇ ਮੀਟਿੰਗਾਂ ਕੀਤੀਆਂ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮਜ.ਮੇਜਰ ਇਰਵਿਨ ਕੌਰ,ਅਪਰਣਾ ਤੇ ਜਸ਼ਨਜੀਤ ਸਿੰਘ ਤੇ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਆਦਿ ਹਾਜ਼ਰ ਸਨ