ਫਗਵਾੜਾ (ਸ਼ਿਵ ਕੋੜਾ) ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਅਨੁਪਮ ਕਲੇਰ ਵੱਲੋਂ ਸਰਕਾਰ ਅਤੇ ਐੱਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਫਗਵਾੜਾ ਸ਼ਹਿਰ ਅੰਦਰ ਸਫਾਈ ਵਿਵਸਥਾ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਫਗਵਾੜਾ ਸ਼ਹਿਰ ਅੰਦਰ ਵਿੱਢੀ ਗਈ ਸਫਾਈ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਨਿਗਮ ਕਮਿਸ਼ਨਰ ਵੱਲੋਂ ਨਗਰ ਨਿਗਮ ਦੀ ਹੈਲਥ ਸ਼ਾਖਾ ਦੇ ਅਧਿਕਾਰੀਆਂ ਅਤੇ ਸੁਪਰਵਾਈਜ਼ਰ ਸਾਹਿਬਾਨ ਨਾਲ ਵਿਸ਼ੇਸ਼ ਮੀਟਿੰਗ ਦਫਤਰ ਨਗਰ ਨਿਗਮ ਫਗਵਾੜਾ ਵਿਖੇ ਕੀਤੀ ਗਈ। ਮੀਟਿੰਗ ਵਿੱਚ ਮੈਡਮ ਕਲੇਰ ਵੱਲੋਂ ਸਮੂਹ ਅਧਿਕਾਰੀਆਂ ਅਤੇ ਸੁਪਰਵਾਈਜ਼ਰ ਸਾਹਿਬਾਨ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਡੋਰ-ਟੂ-ਡੋਰ ਕੁਲੈਕਸ਼ਨ ਨੂੰ ਵਧਾਉਂਦੇ ਹੋਏ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਕੇ ਐੱਮ.ਆਰ.ਐੱਫ. ਪਲਾਂਟਜ਼ ਵਿੱਚ ਪ੍ਰੋਸੈੱਸ ਕੀਤਾ ਜਾਵੇ। ਨਿਗਮ ਕਮਿਸ਼ਨਰ ਨੇ ਕਿਹਾ ਕਿ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਨ ਲਈ ਆਮ ਜਨਤਾ ਨੂੰ ਵੀ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਪੀ.ਐੱਮ.ਆਈ.ਡੀ.ਸੀ. ਦੇ ਕਰਮਚਾਰੀਆਂ ਨੂੰ ਕਿਹਾ ਕਿ ਆਮ ਜਨਤਾ ਨੂੰ ਗਿੱਲੇ-ਸੁੱਕੇ ਕੂੜੇ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਮੀਟਿੰਗਾਂ/ਕੈਂਪ ਆਦਿ ਲਗਾਏ ਜਾਣ ਅਤੇ ਬਲਕ ਵੇਸਟ ਜਨਰੇਟਰਜ਼ (ਭਾਵ ਹੋਟਲਜ਼, ਰੈਸਟੋਰੈਂਟ, ਢਾਬੇ, ਮੈਰਿਜ਼ ਪੈਲੇਸਜ਼) ਨਾਲ ਰਾਬਤਾ ਕਾਇਮ ਕਰਕੇ ਕੂੜੇ ਨੂੰ ਸੋਰਸ ਪੁਆਇੰਟ ਤੇ ਸੈਗਰੀਗੇਟ ਕਰਨ ਲਈ ਮੋਟੀਵੇਟ ਕੀਤਾ ਜਾਵੇ। ਇਸ ਸਬੰਧੀ ਉਨ੍ਹਾਂ ਹੈਲਥ ਸ਼ਾਖਾ ਦੇ ਇੱਕ ਸੈਨੇਟਰੀ ਇੰਸਪੈਕਟਰ ਨੂੰ ਪੀ.ਐੱਮ.ਆਈ.ਡੀ.ਸੀ. ਦੇ ਕਰਮਚਾਰੀਆਂ ਦੀ ਸਹਾਇਤਾ ਕਰਨ ਲਈ ਹਦਾਇਤ ਕੀਤੀ। ਮੀਟਿੰਗ ਉਪਰੰਤ ਮੈਡਮ ਕਲੇਰ ਨੇ ਨਿਗਮ ਦੇ ਅਧਿਕਾਰੀਆਂ ਨਾਲ ਹਦੀਆਬਾਦ ਵਿਖੇ ਬਣੇ ਐੱਮ.ਆਰ.ਐੱਫ. ਪਲਾਂਟ ਦਾ ਦੌਰਾ ਵੀ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਵੀ ਹਾਜ਼ਰ ਅਧਿਕਾਰੀਆਂ ਨੂੰ ਜਾਰੀ ਕੀਤੀਆਂ। ਸ਼੍ਰੀਮਤੀ ਕਲੇਰ ਨੇ ਦੱਸਿਆ ਕਿ ਸਰਕਾਰ ਸਫਾਈ ਵਿਵਸਥਾ ਪ੍ਰਤੀ ਬੇ-ਹੱਦ ਗੰਭੀਰ ਹੈ ਅਤੇ ਸਰਕਾਰ ਵੱਲੋਂ ਵੀ ਲਗਾਤਾਰ ਪੰਜਾਬ ਰਾਜ ਅੰਦਰ ਸਫਾਈ ਵਿਵਸਥਾ ਦੀ ਬੇਹਤਰ ਮੋਨੀਟਰਿੰਗ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਨਿਗਮ ਕਮਿਸ਼ਨਰ ਨੇ ਸਮੂਹ ਹਾਜ਼ਰ ਆਏ ਹੈਲਥ ਸ਼ਾਖਾ ਦੇ ਅਧਿਕਾਰੀਆਂ, ਮੇਹਟ ਸਾਹਿਬਾਨ ਅਤੇ ਸਫਾਈ ਸੇਵਕਾਂ ਵੱਲੋਂ ਸਫਾਈ ਵਿਵਸਥਾ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਫਾਈ ਵਿਵਸਥਾ ਨੂੰ ਹੋਰ ਬੇਹਤਰ ਕਰਨ  ਲਈ  ਨਗਰ ਨਿਗਮ ਹਰ ਸੰਭਵ ਯਤਨ ਕਰੇਗਾ। ਸ਼੍ਰੀਮਤੀ ਕਲੇਰ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸ਼ਨ ਵਚਨਬੱਧ ਹੈ ਅਤੇ ਸ਼ਹਿਰਵਾਸੀ ਵੀ ਨਿਗਮ ਦੇ ਕਰਮਚਾਰੀਆਂ ਦਾ ਸਹਿਯੋਗ ਕਰਨ। ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਗਿੱਲੇ-ਸੁੱਕੇੇੇ ਕੂੜੇ ਨੂੰ ਅਲੱਗ-ਅਲੱਗ ਕਰਕੇ ਨਿਗਮ ਦੇ ਸਫਾਈ ਕਰਮਚਾਰੀਆਂ ਨੂੰ ਦੇਣ ਤਾਂ ਜੋ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਸ਼੍ਰੀਮਤੀ ਕਲੇਰ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ ਦੀ ਸਫਾਈ ਵਿਵਸਥਾ ਦੀ ਬੇਹਤਰੀ ਲਈ ਚਲਾਨਿੰਗ ਪ੍ਰੋਸੈੱਸ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਵੀ ਵਿਅਕਤੀ ਗਿੱਲੇ-ਸੁੱਕੇ ਕੂੜੇ ਦੀ ਪ੍ਰਕਿਰਿਆ ਦੀ ਪਾਲਣਾ ਨਹੀਂ ਕਰੇਗਾ, ਉਸ ਦਾ ਚਲਾਨ ਕੀਤਾ ਜਾਵੇਗਾ। ਇਸ ਪ੍ਰਕਿਰਿਆ ਤਹਿਤ ਨਿਗਮ ਦੇ ਅਧਿਕਾਰੀਆਂ ਵੱਲੋਂ ਖੁੱਲ੍ਹੇ ਵਿੱਚ ਕੂੜ੍ਹਾ ਸੁੱਟਣ ਵਾਲਿਆਂ ਵਿਰੁੱਧ ਪਿਛਲੇ ਦਿਨੀਂ 5 ਦੇ ਕਰੀਬ ਚਲਾਨ ਵੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਪੀ.ਸੀ.ਐੱਸ., ਨਿਗਰਾਨ ਇੰਜੀਨੀਅਰ ਰਾਜਿੰਦਰ ਚੌਪੜਾ, ਨੋਡਲ ਅਫਸਰ (ਹੈਲਥ ਸ਼ਾਖਾ) ਕੇ.ਜੀ. ਬੱਬਰ, ਚੀਫ ਸੈਨੇਟਰੀ ਇੰਸਪੈਕਟਰ ਅਜੈ ਕੁਮਾਰ, ਸੈਨੇਟਰੀ ਇੰਸਪੈਕਟਰਜ਼ ਹਿਤੇਸ਼ ਸ਼ਰਮਾ, ਨਾਮਦੇਵ ਅਤੇ ਜਤਿੰਦਰ ਵਿੱਜ, ਸਮੂਹ ਆਰਜ਼ੀ ਮੇਹਟ ਰੌਸ਼ਨ ਲਾਲ, ਕੁਲਵੰਤ ਰਾਏ, ਜੋਗਰਾਜ, ਸੰਨੀ, ਪੱਪੂ, ਐੱਮ.ਆਈ.ਐੱਸ. ਐਕਸਪਰਟ ਸੰਨੀ ਗੁਪਤਾ, ਆਈ.ਈ.ਸੀ. ਐਕਸਪਰਟ ਪੂਜਾ ਸ਼ਰਮਾ, ਸੀ.ਐੱਫ. ਸੁਨੀਤਾ ਰਾਣੀ ਅਤੇ ਆਸ਼ਾ ਰਾਣੀ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।