ਜਲੰਧਰ (28.03.2025): ਸੂਬੇ ਅੰਦਰ ਸਿਹਤ ਵਿਭਾਗ ਵੱਲੋਂ ‘ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼’ ਤਹਿਤ 20 ਫਰਵਰੀ ਤੋਂ 31 ਮਾਰਚ ਤਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਮੱਦੇਨਜ਼ਰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਜਿਲ੍ਹੇ ਦੇ ਸੀ.ਐਚ.ਓਜ਼ ਦੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਐਨ.ਸੀ.ਡੀ. ਦੇ ਕੰਮ ਨੂੰ ਸੰਵੇਦਨਸ਼ੀਲ ਹੋ ਕੇ ਕਰਨ ਦੀ ਸਖਤ ਹਦਾਇਤ ਦਿੱਤੀ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਐਨ.ਸੀ.ਡੀ. ਦੇ ਕੰਮ ‘ਚ ਦੇਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸੀ.ਐਚ.ਓਜ਼ ਨੂੰ ਤਾੜਨਾ ਕਰਦੇ ਹੋਏ ਹਦਾਇਤ ਕੀਤੀ ਕਿ ਲੋਕ ਹਿੱਤ ਦੇ ਮੱਦੇਨਜਰ ਉਹ ਐਨ.ਸੀ.ਡੀ. ਦੇ ਕੰਮ ਦੀ ਗੰਭੀਰਤਾ ਨੂੰ ਸਮਝਣ ਅਤੇ ਨਿਰਧਾਰਤ ਟੀਚੇ ਸਮੇਂ ਸਿਰ ਪੂਰੇ ਕੀਤੇ ਜਾਣ। ਜਿਕਰਯੋਗ ਹੈ ਕਿ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਬੀਤੇ ਦਿਨ ਵੀ ਸਿਵਲ ਸਰਜਨ ਦਫ਼ਤਰ ਵਿਖੇ ਜਿਲ੍ਹੇ ਦੇ ਸੀ.ਐਚ.ਓਜ਼ ਨਾਲ ਰੀਵਿਉ ਮੀਟਿੰਗ ਕੀਤੀ ਸੀ ਅਤੇ ਐਨ.ਸੀ.ਡੀ. ਦੇ ਕੰਮ ਦਾ ਜਾਇਜਾ ਲੈਂਦੇ ਹੋਏ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਸਨ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਇਸ ਐਨ.ਸੀ.ਡੀ. ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ ਐੱਨ.ਪੀ.ਐੱਨ.ਸੀ.ਡੀ. ਦੇ ਤਹਿਤ ਆਯੂਸ਼ਮਾਨ ਆਰੋਗਿਆ ਕੇਂਦਰਾਂ ਅਤੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਚਲਾਈ ਜਾ ਰਹੀ ਹੈ। ਜਿਸ ਤਹਿਤ 30 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਸ਼ੂਗਰ, ਹਾਈਪਰਟੈਂਸ਼ਨ ਅਤੇ ਤਿੰਨ ਆਮ ਕੈਂਸਰ ਮੂੰਹ, ਛਾਤੀ ਅਤੇ ਸਰਵਾਈਕਲ ਕੈਂਸਰ ਦੇ ਨਾਲ-ਨਾਲ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਐੱਨ.ਸੀ.ਡੀ. ਸਕਰੀਨਿੰਗ ਡਰਾਈਵ ਦਾ ਮੁੱਖ ਮੰਤਵ ਸਕਰੀਨਿੰਗ ਦੀ 100 ਫੀਸਦੀ ਕਵਰਏਜ਼ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ, ਅਰਬਨ ਕੋਆਰਡੀਨੇਟਰ ਡਾ. ਸੁਰਭੀਅਤੇ ਹੋਰ ਸਟਾਫ ਮੌਜੂਦ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।