
4 ਮਾਰਚ,2025
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਲਈ ਸਕਾਲਰਸ਼ਿਪ ਚੈੱਕ ਵੰਡੇ ਗਏ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਡਮ ਇੰਦਰਜੀਤ ਗਿੱਲ ਵੱਲੋਂ 60 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ 468500 ਰੁਪਏ ਦੇ ਚੈੱਕ ਤਕਸੀਮ ਕੀਤੇ ਗਏ। ਇਸ ਸਮਾਰੋਹ ਦੌਰਾਨ ਪ੍ਰੋਫੈਸਰ ਅਮਨਦੀਪ ਕੌਰ ਬਾਠ ਵੱਲੋਂ ਸਟੇਜ ਸੰਚਾਲਨ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਐੱਸ.ਪੀ. ਸਿੰਘ ਉਬਰਾਏ ਦਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਵਲੋਂ ਅਤੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਲਈ ਸ਼ਲਾਘਾ ਕੀਤੀ। ਮੈਡਮ ਇੰਦਰਜੀਤ ਗਿੱਲ ਨੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜਿੰਨਾਂ ਵਿਦਿਆਰਥੀਆਂ ਦੇ ਨੰਬਰ 70 ਪ੍ਰਤੀਸ਼ਤ ਤੋਂ ਜ਼ਿਆਦਾ ਹਨ ਅਤੇ ਉਹ ਲੋੜਵੰਦ ਹਨ ਜਾਂ ਜਿਨ੍ਹਾਂ ਵਿਦਿਆਰਥੀਆਂ ਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਕਮਾਈ ਦਾ ਸਾਧਨ ਨਹੀਂ ਹੈ, ਉਹ ਇਸ ਸਕਾਲਰਸ਼ਿਪ ਸਕੀਮ ਦਾ ਲਾਭ ਲੈ ਸਕਦੇ ਹਨ। ਅਜਿਹੇ ਵਿਦਿਆਰਥੀ ਦਾਖਲੇ ਸਮੇਂ ਹੀ ਇਹ ਸਕਾਲਰਸ਼ਿਪ ਅਪਲਾਈ ਕਰ ਦੇਣ ਤਾਂ ਕਿ ਉਹਨਾਂ ਨੂੰ ਸਮੇਂ ਸਿਰ ਇਹ ਸਕਾਲਰਸ਼ਿਪ ਮੁਹੱਈਆ ਕਰਵਾਈ ਜਾ ਸਕੇ। ਇਸ ਸਮੇਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਿੰਸੀਪਲ ਸਾਹਿਬਾਨ ਡਾਕਟਰ ਅਮਨਦੀਪ ਕੌਰ ਅਤੇ ਡਾਕਟਰ ਗੀਤਾ ਠਾਕੁਰ ਵੱਲੋਂ ਮੈਡਮ ਇੰਦਰਜੀਤ ਗਿੱਲ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾਕਟਰ ਇੰਦਰਜੀਤ ਕੌਰ, ਗੁਰਜੋਤ ਕੌਰ, ਗੁਰਤੇਜ ਸਿੰਘ ,ਪੂਜਾ ਰਾਣੀ ,ਰਮਨਦੀਪ ਕੌਰ, ਮੈਡਮ ਅੰਸ਼ੁਲਾ ਆਦਿ ਵੱਖ-ਵੱਖ ਸੰਸਥਾਵਾਂ ਦੇ ਸਟਾਫ ਮੈਂਬਰ ਅਤੇ ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀ ਮੌਜੂਦ ਸਨ।