ਫਗਵਾੜਾ 26 ਸਤੰਬਰ (ਸ਼ਿਵ ਕੋੜਾ) ਸਰਵ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਨੀਰਜ ਸੇਠੀ ਨੇ ਸਪੋਰਟਸ ਸੈੱਲ ਪੰਜਾਬ ਨੂੰ ਭੰਗ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਤਰੀ ਭਾਰਤ ਦੇ ਸਪੋਕਸ ਪਰਸਨ ਰਾਜੇਸ਼ ਸ਼ਰਮਾ ਅਤੇ ਪੰਜਾਬ ਦੇ ਦਿਹਾਤੀ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਸਪੋਰਟਸ ਸੈੱਲ ਭੰਗ ਹੋਣ ਤੋਂ ਬਾਅਦ ਸਾਰੇ ਅਹੁਦੇਦਾਰਾਂ ਨੂੰ ਰਾਹਤ ਮਿਲ ਗਈ ਹੈ। ਜਲਦੀ ਹੀ ਸਪੋਰਟਸ ਸੈੱਲ ਦਾ ਪੁਨਰਗਠਨ ਕਰਕੇ ਖੇਡਾਂ ਨਾਲ ਜੁੜੇ ਮਿਹਨਤੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਵ ਸ਼ਕਤੀ ਸੈਨਾ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਹਰ ਸੰਭਵ ਯਤਨ ਕਰਦੀ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ। ਸਮੇਂ-ਸਮੇਂ ’ਤੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ ਜਾਂਦਾ ਹੈ। ਇਸ ਦੌਰਾਨ ਬਲਜੀਤ ਸਿੰਘ ਨੇ ਕਿਹਾ ਕਿ ਸਪੋਰਟਸ ਸੈਲ ਭੰਗ ਹੋਣ ਤੋਂ ਬਾਅਦ ਵੀ ਜੇਕਰ ਕੋਈ ਕਿਸੇ ਅਹੁਦੇ ਦੀ ਵਰਤੋਂ ਕਰੇਗਾ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।