ਲੋਕਸਭਾ ਚੋਣਾਂ ਚ ਮਿਲੀ ਵੱਡੀ ਹਾਰ ਤੋਂ ਬਾਦ ਹੁਣ ਸ਼ਰੋਮਣੀ ਅਕਾਲੀ ਦਲ ਨੂੰ ਵੱਡਾ ਝੱਟਕਾ ਲਗਾ ਹੈਂ ਲੁਧਿਆਣਾ ਤੋਂ ਪਾਰਟੀ ਦੇ ਵੱਡੇ ਲੀਡਰ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੈਂ ਅਯਾਲੀ ਨੇ ਇਸ ਬਾਬਤ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣੀ ਗੱਲ ਜਾਹਿਰ ਕੀਤੀ ਹੈਂ

ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ।