ਜਲੰਧਰ() ਸ਼੍ਰੀ ਨਗਰ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਉਲੀਕਿਆ ਗਿਆ ਸੀ। ਜਿਸ ਵਿੱਚ ਭਾਸ਼ਾ ਵਿਭਾਗ ਵੱਲੋਂ ਗਾਇਕ ਬੀਰ ਸਿੰਘ ਨੂੰ ਬੁਲਾਇਆ ਗਿਆ ਸੀ, ਵਿੱਚ ਗਾਇਕ ਵੱਲੋਂ ਗਾਣੇ ਗਾਏ ਅਤੇ ਸਟੇਜ ਤੇ ਭੰਗੜੇ ਪਾਏ ਗਏ। ਇਸ ਲਈ ਗਾਇਕ ਬੀਰ ਸਿੰਘ ਦੇ ਨਾਲ ਨਾਲ ਭਾਸ਼ਾ ਵਿਭਾਗ ਵੀ ਬਰਾਬਰ ਦੀ ਦੋਸ਼ੀ ਹੈ। ਕੀ ਉਸਨੇ ਬੀਰ ਸਿੰਘ ਨੂੰ ਸ਼ਹੀਦੀ ਸਮਾਗਮ ਬਾਰੇ ਪੂਰੀ ਜਾਣਕਾਰੀ ਕਿਉਂ ਨਹੀਂ ਦਿੱਤੀ। ਅਤੇ ਗਾਣੇ ਗਾਉਣ ਤੋਂ ਤੁਰੰਤ ਕਿਉਂ ਨਹੀਂ ਰੋਕਿਆ। ਤੁਹਾਡੇ ਇਹਨਾਂ ਹਰਕਤ ਨਾਲ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਸ ਲਈ ਬੀਰ ਸਿੰਘ ਦੇ ਨਾਲ ਨਾਲ ਭਾਸ਼ਾ ਵਿਭਾਗ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਜਾਵੇ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜੋ ਇਹ ਬਿਆਨ ਦਿੱਤਾ ਗਿਆ ਹੈ। ਕੀ ਸਰਕਾਰ ਅਜਿਹੇ ਸਮਾਗਮਾਂ ਵਿੱਚ ਹਿੱਸਾ ਨਾ ਲਏ ।ਕਿਉਂਕਿ ਸਿੱਖ ਮਾਨ ਮਰਿਆਦਾ ਦਾ ਖਿਆਲ ਸ਼੍ਰੋਮਣੀ ਕਮੇਟੀ ਜਾਂ ਧਾਰਮਿਕ ਜਥੇਬੰਦੀ ਹੀ ਰੱਖ ਸਕਦੀਆਂ ਹਨ। ਅਸੀਂ ਹੁਣ ਵੀ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ। ਕਿ ਤੁਹਾਡੀ ਗੁਰੂ ਸਾਹਿਬ ਉੱਤੇ ਸ਼ਰਧਾ ਤੇ ਕਿਸੇ ਨੂੰ ਸ਼ੱਕ ਨਹੀਂ ਹੈ। ਪਰ ਅੱਗੋਂ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਿੱਖ ਮਰਿਆਦਾ ਨੂੰ ਠੇਸ ਲੱਗਣ ਦੀਆਂ ਸੰਭਾਵਨਾਵਾਂ ਬਣੀਆਂ ਰਹਿਣਗੀਆਂ ।ਇਸੇ ਲਈ ਤੁਸੀਂ ਪ੍ਰੋਗਰਾਮ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਪ੍ਰੋਗਰਾਮਾਂ ਵਿੱਚ ਸਹਿਯੋਗ ਕਰੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਪਰਮਵੀਰ ਸਿੰਘ ਪਿੰਕਾ,ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ, ਤਰਲੋਚਨ ਸਿੰਘ ਭਸੀਨ ਆਦੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।