अन्य राज्य

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਚੋਣਾ ਬਾਰੇ ਚਰਚਾ

       ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ  ਪਲਕੇ ਜਿਸ  ਮੀਟਿੰਗ ‘ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ।     ਸੂਤਰਾਂ ਦੇ ਹਵਾਲੇ ਤੋਂ ਪਤਾ ਚਲਿਆ ਹੈ ਕੀ  ਜਦਕਿ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ

ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਅਹਿਮ ਹਨ। ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ,  ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮਰਹੂਮ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਕਈ ਵਾਰ ਜਿੱਤ ਚੁੱਕੇ ਹਨ।

Related Articles

Back to top button