ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦਾਸਪੁਰ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। । ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਤਾਬਦੀ ਸੰਸਾਰ ਪੱਧਰ ਤੇ ਬੜੇ ਹੀ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਵੱਖ-ਵੱਖ ਜਥੇਬੰਦੀਆਂ ਤੇ ਵੱਖ-ਵੱਖ ਪਾਰਟੀਆਂ ਵੱਲੋਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਮਨਾਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀਆਂ ਹਨ ਵੱਖ-ਵੱਖ ਸਰਕਾਰਾਂ ਵੀ ਇਸ ਸੰਬੰਧ ਵਿੱਚ ਵਿਸ਼ੇਸ਼ ਉਪਰਾਲੇ ਕਰ ਰਹੀਆਂ ਹਨ। ਸੰਗਤ ਅਤੇ ਸੰਤ ਮਹਾਂਪੁਰਖਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਜੋ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦਾਸਪੁਰ ਤੋਂ ਚੱਲ ਕੇ ਸ੍ਰੀ ਅਨੰਦਪੁਰ ਸਾਹਿਬ ਤੱਕ ਜਾ ਰਿਹਾ ਉਹ ਨਗਰ ਕੀਰਤਨ 21 ਨਵੰਬਰ ਗੁਰਦੁਆਰਾ ਡੇਰਾ ਸੰਤਗੜ ਜਲੰਧਰ ਸ਼ਹਿਰ ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ। ਉਹ ਨਗਰ ਕੀਰਤਨ 22 ਤਰੀਕ ਦਿਨ ਸ਼ਨੀਵਾਰ ਜਦੋਂ ਸੰਤਗੜ੍ਹ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅਲੀ ਮਹੱਲਾ ਵਿਖੇ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਦੇ ਬਾਹਰੋਂ ਦੀ ਗੁਜਰੇਗਾ ਤਾਂ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ ਜਾਵੇਗਾ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵਿਸ਼ੇਸ਼ ਤੌਰ ਤੇ ਫਲਾਂ ਅਤੇ ਬਿਸਕੁਟਾਂ ਦੇ ਲੰਗਰ ਲਗਾਏ ਜਾਣਗੇ ਤੇ ਪੰਜ ਪਿਆਰਿਆਂ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਇਹ ਜਾਣਕਾਰੀ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਨੇ ਦਿੱਤੀ ਉਹਨਾਂ ਕਿਹਾਜਿੱਥੇ ਵੀ ਗੁਰੂ ਸਾਹਿਬਾਂ ਦੀ ਉਸਤੱਤ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਵਾਲੀ ਕੋਈ ਵੀ ਸਰਗਰਮੀ ਹੋਵੇ ਗੀ ਸਿੱਖ ਤਾਲਮੇਲ ਕਮੇਟੀ ਉਸਦਾ ਸਨਮਾਨ ਕਰਨਾ ਸਵਾਗਤ ਕਰਨਾ ਸਭ ਤੋਂ ਪਹਿਲਾਂ ਕੰਮ ਹੋਵੇਂਗਾ ਅਤੇ ਇਸ ਮੌਕੇ ਤੇ ਆਤਮਪ੍ਰਕਾਸ਼ ਸਿੰਘ ਬਬਲੂ ਪਰਮਪ੍ਰੀਤ ਸਿੰਘ ਵਿਟੀ ਅਤੇ ਜਸਵਿੰਦਰ ਸਿੰਘ ਸਾਹਨੀ ਤੇ ਅਮਰਜੀਤ ਸਿੰਘ ਮੰਗਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ ਇਸ ਮੌਕੇ ਹਰਕੀਰਤ ਸਿੰਘ ਅਤੇ ਉੱਤਮ ਸਿੰਘ ਵੀ ਹਾਜਰ ਸਨ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।