ਜਲੰਧਰ (10-10-2024). “ਵਿਸ਼ਵ ਦ੍ਰਿਸ਼ਟੀ ਦਿਵਸ” ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਦੀ ਅਗਵਾਈ ਹੇਠ ਮਰੀਜਾਂ ਦੀਆਂ ਅੱਖਾਂ ਦੀ ਵਿਸ਼ੇਸ਼ ਸਕ੍ਰੀਨਿੰਗ ਕੀਤੀ ਗਈ। ਇਸ ਦੌਰਾਨ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਕੌਰ ਵੱਲੋਂ ਮਰੀਜਾਂ ਦੀ ਅੱਖਾਂ ਦਾ ਚੈਕਅਪ ਕੀਤਾ ਗਿਆ। ਜਿਕਰਯੋਗ ਹੈ ਕਿ ਬੀਤੇ ਦਿਨੀ ਜਿਨ੍ਹਾਂ ਮਰੀਜਾਂ ਦੇ ਅੱਖਾਂ ਦੇ ਮੋਤੀਆਬਿੰਦ ਦੇ ਆਪਰੇਸ਼ਨ ਹੋਏ ਸਨ, ਉਨ੍ਹਾਂ ਮਰੀਜਾਂ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਵੱਲੋਂ ਦਵਾਈਆਂ ਵੀ ਵੰਡੀਆਂ ਗਈਆਂ। ਇਸ ਦੌਰਾਨ ਡਾ. ਗੁਰਮੀਤ ਲਾਲ ਵੱਲੋਂ ਲੋਕਾਂ ਨੂੰ “ਆਓ ਅਸੀਂ ਆਪਣੀਆਂ ਅਤੇ ਆਪਣੇ ਬੱਚਿਆਂ ਦੀਆਂ ਅੱਖਾਂ ਨੂੰ ਪਿਆਰ ਕਰਨ ਦਾ ਪ੍ਰਣ ਕਰੀਏ ਅਤੇ ਸਮੇਂ- ਸਮੇਂ ਤੇ ਅੱਖਾਂ ਦੀ ਜਾਂਚ ਕਰਵਾਉਣ ਲਈ ਵਚਨਬੱਧ ਹੋਣ ਦਾ ਸੁਨੇਹਾ ਦਿੱਤਾ ਗਿਆ।
ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ‘ਵਿਸ਼ਵ ਦ੍ਰਿਸ਼ਟੀ ਦਿਵਸ ਨੂੰ ‘ਬੱਚਿਓ ਆਪਣੀਆਂ ਅੱਖਾਂ ਨੂੰ ਪਿਆਰ ਕਰੋ” ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਆਰ.ਬੀ.ਐਸ.ਕੇ. ਦੀ ਟੀਮਾਂ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਅੱਖਾਂ ਦੀ ਦੇਖਭਾਲ ਕਰਨ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀਵਨ ਤੋਂ ਬਾਅਦ ਅੱਖਾਂ ਦਾ ਦਾਨ ਕਰਕੇ ਕਿਸੇ ਵੀ ਨੇਤਰਹੀਣ ਵਿਅਕਤੀ ਦੀ ਜਿੰਦਗੀ ਨੂੰ ਰੌਸ਼ਨ ਕੀਤਾ ਜਾ ਸਕਦਾ ਹੈ। ਸਿਹਤ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਦੱਸਿਆ ਗਿਆ ਕਿ ਅੱਖਾਂ ਦੇ ਰੋਗਾਂ ਤੋਂ ਬਚਾਓ ਲਈ ਇਨ੍ਹਾਂ ਦੀ ਦੇਖਭਾਲ ਵੱਲ ਵਿਸ਼ੇਸ਼ ਆਨ ਰੱਖੋ, ਲਗਾਤਾਰ ਸਕ੍ਰੀਨ ਨੂੰ ਨਾ ਦੇਖੋ, ਧਿਆਨ ਦੇਣਾ ਚਾਹੀਦਾ ਹੈ ਜਿਵੇਂ ਕਿ ਸਕ੍ਰੀਨ ਤੇ ਕੰਮ ਕਰਦੇ ਸਮੇਂ ਸਹੀ ਦੂਰੀ ਅਤੇ ਲੈਵਲ ਦਾ ਧਿਆਨ ਅੱਖਾਂ ਨੂੰ ਸੂਰਜ ਦੀਆਂ ਸਿੱਧੀਆਂ ਕਿਰਨਾਂ ਤੋਂ ਬਚਾਓ ਅਤੇ ਸਿਹਤਮੰਦ ਖੁਰਾਕ ਖਾਓ। ਉਨਾਂ ਦੱਸਿਆ ਕਿ ਸਾਨੂੰ ਨਵ ਜੰਮਿਆਂ ਬੱਚਿਆਂ ਦੀਆਂ ਅੱਖਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਲੋਕਾਂ ਵਿੱਚ ਜਨ-ਜਾਗਰੂਕਤਾ ਹੋਈ ਚਾਹੀਦੀ ਹੈ ਕਿ ਨੁਕੀਲੀਆਂ ਚੀਜਾਂ ਛੋਟੋ ਬੱਚਿਆਂ ਤੋਂ ਦੂਰ ਰੱਖਣੀਆਂ ਚਾਹੀਦੀਆਂ ਹਨ। ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜਾਂ ਨੂੰ ਅੱਖਾਂ ਦੇ ਮਾਹਿਰ ਡਾਕਟਰ ਤੋਂ ਚੈਕ ਕਰਵਾ ਕੇ ਹੀ ਦਵਾਈ ਲੈਣੀ ਚਾਹੀਦੀ ਹੈ ਅਤੇ ਬਿਨਾਂ ਡਾਕਟਰ ਦੀ ਸਲਾਹ ਤੋਂ ਅੱਖਾਂ ਵਿੱਚ ਕੋਈ ਦਵਾਈ ਨਹੀਂ ਪਾਉਣੀ ਚਾਹੀਦੀ।
ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਸਮੇਂ ਸਿਰ ਇਲਾਜ ਨਾਲ ਅੰਨ੍ਹੇਪਣ ਅਤੇ ਨਜ਼ਰ ਸੰਬੰਧੀ ਸਮੱਸਿਆਵਾਂ ਤੋਂ ਲਗਭਗ 80% ਮਾਮਲਿਆਂ ਤੋਂ ਬਚਾਅ ਹੋ ਸਕਦਾ ਹੈ। ਅੰਨ੍ਹੇਪਣ ਅਤੇ ਅੱਖਾਂ ਦੇ ਹੋਰ ਰੋਗਾਂ ਤੋਂ ਬਚਾਓ ਲਈ ਸਾਨੂੰ ਰੂਟੀਨ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਅਤੇ ਹਾਈ ਬਲੱਡਪ੍ਰੈਸ਼ਰ ਵਾਲੇ ਮਰੀਜ ਨੂੰ ਖਾਸ ਤੌਰ ‘ਤੇ ਆਪਣੀਆਂ ਅੱਖਾਂ ਦਾ ਧਿਆਨ ਰੱਖਣ ਦੀ ਜਰੂਰਤ ਹੈ ਕਿਉਂਕਿ ਸ਼ੂਗਰ ਅਤੇ ਹਾਈ ਬਲੱਡਪ੍ਰੈਸਰ ਅੱਖਾਂ ‘ਤੇ ਵਧੇਰੇ ਅਸਰ ਪਾਉਂਦਾ ਹੈ। ਇਸ ਮੌਕੇ ਜਿਲਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਯੋਤੀ ਸ਼ਰਮਾ, ਏ.ਐਚ.ਓ. ਸੰਤਜੀਤ ਕੌਰ, ਐਸ.ਐਮ.ਓ. ਡਾ. ਪਰਮਜੀਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਿਹਤ ਵਿਭਾਗ ਦਾ ਸਟਾਫ ਮੌਜੂਦ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।