ਜਲੰਧਰ (22-08-2025): ਸਿਹਤ ਵਿਭਾਗ ਜਲੰਧਰ ਵੱਲੋਂ ਡੇਂਗੂ ਰੋਕਥਾਮ ਮੁਹਿੰਮ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਤਹਿਤ ਨਾ ਸਿਰਫ ਪਿੰਡਾਂ ਅਤੇ ਸ਼ਹਿਰਾਂ ਦੇ ਹਰੇਕ ਇਲਾਕੇ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ, ਸਗੋਂ ਆਪਣੇ ਦਫ਼ਤਰਾਂ ਅਤੇ ਸਿਹਤ ਸੰਸਥਾਵਾਂ ਵਿੱਚ ਵੀ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਦੇ ਪੂਰੇ ਪਰਿਸਰ ਦਾ ਨਿਰੀਖਣ ਕੀਤਾ। ਟੀਮ ਵੱਲੋਂ ਪਰਿਸਰ ਦੀ ਜਾਂਚ ਕੀਤੀ ਗਈ ਤਾਂ ਜੋ ਕਿਤੇ ਵੀ ਮੱਛਰਾਂ ਦੀ ਪੈਦਾਵਾਰ ਲਈ ਸੰਭਾਵਨਾ ਨਾ ਰਹੇ।
ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਡੇਂਗੂ ਮੱਛਰ ਦਾ ਲਾਰਵਾ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਹ ਮੱਛਰ ਦਿਨ ਸਮੇਂ ਹੀ ਕੱਟਦਾ ਹੈ। ਸਿਵਲ ਸਰਜਨ ਨੇ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ ਬੁਖਾਰ, ਸਿਰਦਰਦ, ਮਸੂੜਿਆਂ ਤੇ ਨੱਕ ਵਿੱਚੋਂ ਖੂਨ ਵੱਗਣਾ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇਆਂ ਵਿੱਚ ਦਰਦ, ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਉਹਨਾ ਕਿਹਾ ਕਿ ਇਹ ਲੱਛਣ ਦਿਸਣ ‘ਤੇ ਕੋਈ ਵੀ ਵਿਅਕਤੀ ਨਜਦੀਕੀ ਸਰਕਾਰੀ ਸਿਹਤ ਸੰਸਥਾ ਅਤੇ ਆਮ ਆਦਮੀ ਕਲੀਨਿਕ ਵਿਖੇ ਆਪਣੀ ਸਿਹਤ ਜਾਂਚ ਕਰਵਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਜਿਲਾ ਟੀਕਾਕਰਨ ਅਫਸਰ ਡਾ ਰਾਕੇਸ਼ ਚੋਪੜਾ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਅਸਿਸਟੈਂਟ ਮਲੇਰੀਆ ਅਫ਼ਸਰ ਜਸਵੀਰ ਸਿੰਘ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਆਸ਼ਾ ਵਰਕਰ ਅਤੇ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ।।
ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਸ਼ੁੱਕਰਵਾਰ ਨੂੰ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ 167 ਸਰਕਾਰੀ ਅਦਾਰਿਆਂ ਅਤੇ ਕੁੱਲ 3183 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਦੇ 1047 ਘਰਾਂ ਅਤੇ ਪੇਂਡੂ ਖੇਤਰ ਦੇ 2136 ਘਰਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ 18 ਥਾਵਾਂ ਤੇ ਡੇਂਗੂ ਲਾਰਵਾ ਪਾਇਆ ਗਿਆ, ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।