
ਜਲੰਧਰ (27.03.2025): ਸੂਬੇ ਅੰਦਰ ਸਿਹਤ ਵਿਭਾਗ ਵੱਲੋਂ ‘ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼’ ਤਹਿਤ 20 ਫਰਵਰੀ ਤੋਂ 31 ਮਾਰਚ ਤਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਮੱਦੇਨਜ਼ਰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਵੀਰਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਜਿਲ੍ਹੇ ਦੇ ਸੀ.ਐਚ.ਓਜ਼ ਨਾਲ ਰੀਵਿਉ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਮੀਟਿੰਗ ਵਿੱਚ ਸੀ.ਐਚ.ਓਜ਼ ਵੱਲੋਂ ਐਨ.ਸੀ.ਡੀ. ਦੇ ਕੰਮ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਐਨ.ਸੀ.ਡੀ. ਐਪ ਅਤੇ ਪੋਰਟਲ ‘ਤੇ ਆਨਲਾਈਨ ਐਂਟਰੀਜ਼ ਕਰਨ ਦੇ ਕੰਮ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਨਿਰਧਾਰਤ ਟੀਚੇ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਵੱਲੋਂ ਹਦਾਇਤ ਕਰਦਿਆਂ ਕਿਹਾ ਗਿਆ ਕਿ ਯੋਗ ਆਬਾਦੀ ਦੀ 100 ਫੀਸਦੀ ਸਕ੍ਰੀਨਿੰਗ ਕਰਕੇ ਐਨਸੀਡੀ ਪੋਰਟਲ ‘ਤੇ ਆਨਲਾਈਨ ਐਂਟਰੀ ਕਰਨੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਸੁਖਵਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ ਮੌਜੂਦ ਸਨ।