ਜਲੰਧਰ (09.06.2026): “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀਐਮਐਸਐਮਏ)” ਦੇ 10 ਵਰ੍ਹੇ ਪੂਰੇ ਹੋਣ ਦੇ ਮੱਦੇਨਜਰ ਮੰਗਲਵਾਰ ਨੂੰ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਵੱਲੋਂ ਸਿਵਲ ਹਸਪਤਾਲ ਦੇ ਐਮਸੀਐਚ ਸੈਂਟਰ ਵਿਖੇ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਦਾ ਜਾਇਜਾ ਲਿਆ ਗਿਆ ਅਤੇ ਸਿਹਤ ਵਿਭਾਗ ਜਲੰਧਰ ਵੱਲੋਂ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀਆਂ ਮਾਵਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਗਰਭਵਤੀ ਔਰਤਾਂ ਲਈ ਲਗਾਏ ਗਏ ਵਿਸ਼ੇਸ਼ ਸਕ੍ਰੀਨਿੰਗ ਕੈਂਪ ਦਾ ਜਾਇਜਾ ਲੈਣ ਉਪਰੰਤ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਚੈਕਅਪ ਕੈਂਪ ਲਗਾ ਕੇ ਗਰਭਵਤੀ ਔਰਤਾਂ ਦਾ ਐਂਟੀਨੇਟਲ (ਏ.ਐੱਨ.ਸੀ.) ਚੈਕਅਪ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਪੀਐਮਐਸਐਮਏ ਦਾ ਮਕਸਦ ਹਰੇਕ ਗਰਭਵਤੀ ਔਰਤਾਂ ਦਾ ਸਪੈਸ਼ਲਿਸਟ ਮਹਿਲਾ ਡਾਕਟਰ ਵੱਲੋਂ ਮੈਡੀਕਲ ਚੈੱਕਅਪ ਯਕੀਨੀ ਬਣਾਉਣਾ ਹੈ, ਤਾਂ ਜੋ ਜੱਚਾ ਅਤੇ ਬੱਚਾ ਦੀ ਸਿਹਤ ਠੀਕ ਰੱਖੀ ਜਾ ਸਕੇ ਅਤੇ ਗਰਭ ਅਵਸਥਾ ਦੌਰਾਨ ਔਰਤ ਅਤੇ ਉਸ ਦੇ ਹੋਣ ਵਾਲੇ ਬੱਚੇ ਨੂੰ ਦਰਪੇਸ਼ ਆਉਣ ਵਾਲੀਆਂ ਪਰੇਸ਼ਾਨੀਆਂ ਦਾ ਪਹਿਲਾਂ ਤੋਂ ਹੀ ਪਤਾ ਲਗਾ ਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।
ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਨੇ ਗਰਭਵਤੀ ਔਰਤਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜਾਨਾ ਭੋਜਨ “ਚ ਹਰੇ ਪੱਤੇਦਾਰ ਸਬਜੀਆਂ ਤੇ ਮੋਸਮੀ ਫਲ ਖਾਣੇ ਚਾਹੀਦੇ ਹਨ ਅਤੇ ਭੋਜਣ ਬਣਾਉਣ ਲਈ ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਜੱਚਾ-ਬੱਚਾ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾ ਦੱਸਿਆ ਕਿ ਖੁਰਾਕ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਮੁਫ਼ਤ ਮੁਹੱਈਆ ਕਰਵਾਈਆ ਜਾਣ ਵਾਲੀਆਂ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਖਾਣੀਆਂ ਚਾਹੀਦੀਆਂ ਹਨ ਤਾਂ ਜੋ ਸਰੀਰ `ਚ ਖੂਨ ਦੀ ਕਮੀ ਨੂੰ ਰੋਕਿਆ ਜਾ ਸਕੇ।
ਸੀਨੀਅਰ ਮੈਡੀਕਲ ਅਫ਼ਸਰ ਡਾ. ਵਰਿੰਦਰ ਕੌਰ ਥਿੰਦ (ਗਾਇਨੀ) ਵੱਲੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ ਤਹਿਤ ਹਰਕੇ ਮਹੀਨੇ ਦੀ 09 ਅਤੇ 23 ਤਰੀਕ ਨੂੰ ਵਿਸ਼ੇਸ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸਦੇ ਤਹਿਤ ਗਰਭਵਤੀ ਅੋਰਤਾਂ ਨੂੰ ਫਰੀ ਡਾਕਟਰੀ ਜਾਂਚ, ਉੱਚ ਜੋਖਮ ਵਾਲੀਆਂ ਅੋਰਤਾਂ ਦੇ ਰੋਗਾਂ ਦਾ ਮਾਹਿਰ ਡਾਕਟਰ ਵਲੋਂ ਚੈੱਕਅਪ, ਲੈਬ ਟੈਸਟ, ਦਵਾਈਆਂ, 108 ਐਂਬੂਲੇਂਸ ਦੀ ਸੇਵਾ, ਪਰਿਵਾਰ ਨਿਯੋਜਨ, ਖੁਰਾਕ ਅਤੇ ਜਣੇਪਾ ਕਰਵਾਉਣ ਦੀ ਯੋਜਨਾ ਬਣਾਉਣਾ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆ ਹਨ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਐਸ.ਐਮ.ਓ. ਡਾ. ਹਰਵੀਨ, ਐਸ.ਐਮ.ਓ. ਡਾ. ਨਵਨੀਤ ਅਰੋੜਾ, ਐਸ.ਐਮ.ਓ. ਡਾ. ਮਨੀਸ਼ ਸਾਗਰ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਜਸ਼ਨ, ਡਾ. ਨੇਹਾ, ਈਐਮਓ ਡਾ. ਪ੍ਰਿਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।