ਜਲੰਧਰ (02-01-2025): ਸਿਵਲ ਸਰਜਨ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਵੇਂ ਸਾਲ ਦੀ ਆਮਦ ‘ਤੇ ਸ੍ਰੀ ਸੁੱਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਿਵਲ ਸਰਜਨ ਡਾ. ਗੁਰਮੀਤ ਲਾਲ, ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਸੁਖਮਨੀ ਸਾਹਿਬ ਦੀ ਦੇ ਪਾਠ ਵਿੱਚ ਨਤਮਸਤਕ ਹੋਏ।

ਇਸ ਸ਼ੁਭ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸਮੂਹ ਸਟਾਫ ਨੂੰ ਨਵੇਂ ਸਾਲ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਸਮੂਹ ਸਟਾਫ਼ ਨੂੰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਉਪਰੰਤ ਸਵ. ਅਮਰਜੀਤ ਸਿੰਘ ਚਾਵਲਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਸਪੁੱਤਰ ਏਕਜੋਤ ਸਿੰਘ ਚਾਵਲਾ ਅਤੇ ਗਗਨਜੋਤ ਸਿੰਘ ਚਾਵਲਾ ਵੱਲੋਂ ਸਿਵਲ ਹਸਪਤਾਲ ਨੂੰ 100 ਚਾਦਰਾਂ ਭੇਂਟ ਕੀਤੀਆਂ ਗਈਆਂ।

ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਐਸ.ਐਮ.ਓ. ਡਾ. ਪਰਮਜੀਤ ਸਿੰਘ, ਐਸ.ਐਮ.ਓ. ਡਾ. ਮੀਰਾ, ਐਸ.ਐਮ.ਓ. ਡਾ. ਗੁਰਪ੍ਰੀਤ ਕੌਰ, ਸੁਪਰਡੈਂਟ ਗੁਰਪਿੰਦਰ ਕੌਰ, ਸੁਪਰਡੈਂਟ ਯੋਗਰਾਜ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਡਿੰਪਲ ਰਹੇਲਾ ਅਤੇ ਸਮੂਹ ਸਟਾਫ ਹਾਜਰ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।