ਜਲੰਧਰ (11.02.2025): ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਗਣਤੰਤਰ ਦਿਵਸ ਮੋਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸਿਹਤ ਵਿਭਾਗ ਵੱਲੋਂ “ਐਨ.ਪੀ.ਸੀ.ਡੀ.ਸੀ.ਐਸ.” ਵਿਸ਼ੇ ‘ਤੇ ਝਾਕੀ ਪ੍ਰਦਰਸ਼ਿਤ ਕਰਨ ‘ਚ ਵਧੀਆ ਕਾਰਗੁਜਾਰੀ ਲਈ ਸਿਹਤ ਸਟਾਫ ਦਾ ਸਨਮਾਨ ਕੀਤਾ ਗਿਆ। ਸਿਵਲ ਸਰਜਨ ਵੱਲੋਂ ਮੰਗਲਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਏ.ਐਨ.ਐਮ., ਆਸ਼ਾ ਵਰਕਰਜ਼, ਸ਼ਹੀਦ ਬਾਬੂ ਲਾਭ ਸਿੰਘ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ ਨੂੰ ਸਨਮਾਨਿਤ ਕੀਤਾ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਸਮੂਹ ਸਟਾਫ ਨੂੰ ਹੌਂਸਲਾਫ਼ਜਾਈ ਕਰਦੇ ਹੋਏ ਭਵਿੱਖ ਵਿੱਚ ਵੀ ਸੇਵਾ ਭਾਵ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਿਵਲ ਸਰਜਨ ਵੱਲੋਂ ਏਐਨਐਮ ਮਨਦੀਪ ਕੌਰ, ਆਸ਼ਾ ਵਰਕਰਜ਼ ਨੀਤੂ ਤੇ ਸੰਤੋਸ਼ ਅਤੇ ਨਰਸਿੰਗ ਵਿਦਿਆਰਥਣਾਂ ਪ੍ਰਦੀਪ, ਮਨੀਸ਼ਾ, ਵਰਿੰਦਰਜੀਤ ਅਤੇ ਦੀਯਾ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਜ਼ਰੂਰੀ ਹੈ ਕਿ ਅਸੀਂ ਆਪਣੀ ਸੋਚ ਨੂੰ ਵਧੀਆ ਰੱਖਦੇ ਹੋਏ ਸਮਾਜ ਨੂੰ ਨਵੀਂ ਦਿਸ਼ਾ ਦਿਖਾਈਏ ਅਤੇ ਭਵਿੱਖ ਵਿਚ ਤੰਦਰੁਸਤ ਸਮਾਜ ਦੇ ਸੁਪਨੇ ਨੂੰ ਹਕੀਕਤ ਵਿਚ ਬਦਲਣ ਦੇ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰੀਏ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।