ਜਲੰਧਰ (28.10.2025): ਸਰਕਾਰ ਵੱਲੋਂ 9 ਅਕਤੂਬਰ 2025 ਤੋਂ ਚਲਾਈ ਜਾ ਰਹੀ 60 ਦਿਨਾਂ ਦੀ “ਤੰਬਾਕੂ ਮੁਕਤ ਯੁਵਾ” ਮੁਹਿੰਮ ਤਹਿਤ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਚੁੱਗਿਟੀ ਜਲੰਧਰ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਏ.ਐਮ.ਓ. ਡਾ. ਦੇਵਰਾਜ, ਏ.ਐਮ.ਓ. ਡਾ. ਮੋਨਿਕਾ, ਫਾਰਮਾਸਿਸਟ ਕਾਮਨਾ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਹਾਜਰ ਸਨ।
ਡਾ. ਸ਼ੋਭਨਾ ਬਾਂਸਲ ਨੇ ‘ਤੰਬਾਕੂ ਮੁਕਤ ਯੁਵਾ’ ਮੁਹਿੰਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ, ਖਾਸਕਰ ਨੋਜਵਾਨ ਪੀੜੀ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਸਮਾਜ ਵਿੱਚ ਤੰਬਾਕੂ ਵਰਗੀ ਆਦਤ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤੰਬਾਕੂ ਦੀ ਭੈੜੀ ਆਦਤ ਤੋਂ ਦੂਰ ਰਹਿ ਕੇ ਆਪਣੇ ਸੁਪਨੇ ਸਾਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਚੇਤ ਕਰਦਿਆਂ ਕਿਹਾ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਨ ਹੈ। ਤੰਬਾਕੂ ਦੇ ਸੇਵਨ ਨਾਲ ਮੂੰਹ, ਗਲੇ, ਖੁਰਾਕ ਨਾਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ ਕਿਉਂਕਿ ਇਸ ਵਿੱਚ ਨਿਕੌਟੀਨ ਸਮੇਤ ਹੋਰ ਜਹਿਰੀਲੇ ਤੱਤ ਪਾਏ ਜਾਂਦੇ ਹਨ। ਤੰਬਾਕੂ ਤੋਂ ਦੂਰੀ ਬਣਾ ਕੇ ਰੱਖਣਾ ਕੈਂਸਰ ਤੋਂ ਬਚਣ ਦਾ ਸਭ ਤੋਂ ਮਹੱਤਵਪੂਰਨ ਉਪਾਅ ਹੈ। ਸਿਗਰਟਨੋਸ਼ੀ, ਹੁੱਕਾ, ਈ-ਸਿਗਰੇਟ, ਚਬਾਉਣ ਵਾਲਾ ਤੰਬਾਕੂ ਅਤੇ ਪਾਨ-ਮਸਾਲੇ ਦਾ ਸੇਵਨ ਕਰਨ ਨਾਲ ਫੇਫੜੇ, ਦਿਲ ਦੇ ਹੋਰ ਅੰਗਾਂ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਛਾ ਸ਼ਕਤੀ ਨਾਲ ਤੰਬਾਕੂਨੋਸ਼ੀ ਦੀ ਆਦਤ ਨੂੰ ਛੱਡਿਆ ਜਾ ਸਕਦਾ ਹੈ।
ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਨੇ ਕੋਟਪਾ ਐਕਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਵਿੱਚ ਸਾਲ 2003 ਵਿੱਚ ਸਿਗਰੇਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ (ਕੋਟਪਾ) ਪਾਸ ਕੀਤਾ ਗਿਆ ਹੈ ਜਿਸ ਅਧੀਨ ਵੱਖ-ਵੱਖ ਧਾਰਾਵਾਂ ਹੋਂਦ ਵਿੱਚ ਲਿਆਂਦੀਆਂ ਗਈਆਂ ਹਨ, ਇਨ੍ਹਾਂ ਵਿੱਚੋਂ ਧਾਰਾ 4 ਅਧੀਨ ਜਨਤਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨ ਦੀ ਸਖਤ ਮਨਾਹੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਵੀ ਕੀਤਾ ਜਾਂਦਾ ਹੈ। ਧਾਰਾ 5 ਅਧੀਨ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ। ਧਾਰਾ 6-ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ਦੀ ਮਨਾਹੀ ਹੈ। ਧਾਰਾ 6-ਬੀ ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਦੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਅਪਰਾਧ ਹੈ। ਸਿਹਤ ਵਿਭਾਗ ਦੁਆਰਾ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਨੂੰ ਮੌਕੇ ‘ਤੇ ਜੁਰਮਾਨੇ ਵੀ ਕੀਤੇ ਜਾਂਦੇ ਹਨ।
ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਵੱਲੋਂ ਸਕੂਲ ਦੇ ਸਟਾਫ, ਵਿਦਿਆਰਥੀਆਂ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਚੁਕਾਈ ਗਈ। ਇਸ ਉਪਰੰਤ ਉਨ੍ਹਾਂ ਨੇ ਸਕੂਲ ਇੰਚਾਰਜ ਸੁਧੀਰ ਕੁਮਾਰ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਸੈਮੀਨਾਰ ਦੇ ਆਯੋਜਨ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਸ਼ਾਰਦਾ ਦੱਤਾ, ਸ਼ੱਮੀ, ਵਰਿੰਦਰ, ਰਾਹੁਲ, ਗੁਰਦੀਪ ਸਿੰਘ, ਜਸਵੀਰ, ਪੰਕਜ, ਬਲਵਿੰਦਰ ਜੀਤ ਕੌਰ, ਪ੍ਰਭਜੋਤ ਕੌਰ ਤੋਂ ਇਲਾਵਾ ਸਕੂਲੀ ਵਿਦਿਆਰਥੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।