ਜਲੰਧਰ (03.10.2023): ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਮੰਗਲਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਜਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਐਸ.ਐਮ.ਓ. ਤੋਂ ਆਮ ਆਦਮੀ ਕਲੀਨਿਕਾਂ, ਸਰਕਾਰੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾ ਰਹੇ ਵੱਖ-ਵੱਖ ਨੇਸ਼ਨਲ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵੱਲੋਂ ਸਮੂਹ ਐਸ.ਐਮ.ਓ. ਹਦਾਇਤ ਕੀਤੀ ਗਈ ਕਿ ਸੀ.ਐਚ.ਸੀ. ਦੇ ਨਾਲ-ਨਾਲ ਉਨ੍ਹਾਂ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸੁਪਰਵੀਜ਼ਨ ਯਕੀਨੀ ਬਣਾਈ ਜਾਵੇ ਅਤੇ ਇਸਦੇ ਨਾਲ ਹੀ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਕਿਹਾ ਗਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨਾਲ ਸਟਾਫ ਵੱਲੋਂ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਸਿਹਤ ਸੁਵਿਧਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 94 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬੋਰਟਰੀ ਟੈਸਟ ਫ੍ਰੀ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵਿੱਚ ਆਉਣ ਵਾਲੇ ਮਰੀਜਾਂ ਦੀ ਸਹੁਲਤ ਲਈ ਸਰਕਾਰ ਵੱਲੋਂ ਪ੍ਰਾਈਵੇਟ ਲੈਬ ਨਾਲ ਕਰਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਨੁਮਾਇਂਦੇ ਰੋਜਾਨਾ ਹਰੇਕ ਆਮ ਆਦਮੀ ਕਲੀਨਿਕ ਵਿੱਚੋਂ ਸੈਂਪਲ ਲੈ ਕੇ ਅਗਲੇ ਦਿਨ ਰਿਪੋਰਟ ਦੇਣ ਲਈ ਜਿੰਮੇਦਾਰ ਹਨ। ਸਿਵਲ ਸਰਜਨ ਨੇ ਸਮੂਹ ਐਸ.ਐਮ.ਓਜ਼ ਨੂੰ ਇਸ ਸੁਵਿਧਾ ਦਾ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਦੀਆਂ ਹਦਾਇਤਾਂ ਅਨੁਸਾਰ ਸਮੂਹ ਐਸ.ਐਮ.ਓ. ਦੀ ਜਾਣਕਾਰੀ ਦਾ ਮੁਲਾਂਕਣ ਕਰਨ ਦੇ ਮਕਸਦ ਨਾਲ ਇੱਕ ਟੈਸਟ ਵੀ ਲਿਆ ਗਿਆ।
ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਆਯੂਸ਼ਮਾਨ ਭਵ ਮੁਹਿੰਮ ਤਹਿਤ ਹਰੇਕ ਸ਼ਨੀਵਾਰ ਹੈਲਥ ਮੇਲੇ ਲਗਾ ਕੇ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ ਅਤੇ ਪੰਜ ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੀ ਆਭਾ ਆਈ.ਡੀ. ਬਣਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਲ 2025 ਤੱਕ ਟੀ.ਬੀ. ਦੇ ਖਾਤਮੇ ਲਈ ਵੱਧ ਤੋਂ ਵੱਧ ਮਰੀਜਾਂ ਦੀ ਸਕ੍ਰੀਨਿੰਗ ਕੀਤੀ ਜਾਵੇ ਅਤੇ ਸਪੂਟਮ ਸਲਾਈਡਾਂ ਬਣਾ ਕੇ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਮਹੂ ਪ੍ਰੋਗਰਾਮ ਅਫ਼ਸਰ ਅਤੇ ਐਸ.ਐਮ.ਓਜ਼ ਮੌਜੂਦ ਸਨ