ਜਲੰਧਰ, 27 ਅਗਸਤ 2025 – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਸਥਿਤੀ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਲੁੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੇ ਮੱਦੇਨਜ਼ਰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਵੱਲੋਂ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਸਮੂਹ ਐਸ.ਐਮ.ਓਜ਼ ਨਾਲ ਵੀ.ਸੀ. ਮੀਟਿੰਗ ਰਾਹੀਂ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਮਰਜੈਂਸੀ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਸਿਹਤ ਸੰਸਥਾਨਾਂ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਹੜ੍ਹਾਂ ਦੌਰਾਨ ਕਿਸੇ ਵੀ ਸਿਹਤ ਐਮਰਜੈਂਸੀ ਵਿੱਚ ਉਨ੍ਹਾਂ ਨੂੰ ਤੁਰੰਤ ਸਿਹਤ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵੈਕਟਰ-ਬੋਰਨ ਅਤੇ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ‘ਤੇ ਕੰਟਰੋਲ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਖਾਸ ਕਰਕੇ ਹੜ੍ਹ ਦੌਰਾਨ ਫੈਲਣ ਵਾਲੀਆਂ ਆਮ ਬਿਮਾਰੀਆਂ ਜਿਵੇਂ ਕਿ ਦਸਤ, ਚਮੜੀ ਦੀਆਂ ਬਿਮਾਰੀਆਂ ਅਤੇ ਹੈਜਾ ਆਦਿ ਤੋਂ ਬਚਾਅ ਲਈ ਪੂਰੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਪਿੰਡਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਪੀਣਯੋਗ ਪਾਣੀ ਉਪਲਬਧ ਕਰਵਾਉਣ ਲਈ ਸਿਹਤ ਟੀਮਾਂ ਵੱਲੋਂ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।
ਸਿਵਲ ਸਰਜਨ ਨੇ ਸਮੂਹ ਐਸ.ਐਮ.ਓਜ਼. ਨੂੰ ਹਦਾਇਤ ਕਰਦਿਆਂ ਕਿਹਾ ਕਿ ਵੀ.ਐਚ.ਐਸ.ਐਨ.ਸੀ. ਕਮੇਟੀਆਂ ਅਤੇ ਆਸ਼ਾ ਵਰਕਰਾਂ ਵੱਲੋਂ 27 ਅਗਸਤ ਤੋਂ ਲਗਾਤਾਰ 15 ਦਿਨਾਂ ਤੱਕ ਰੋਜ਼ਾਨਾ ਮੱਛਰਾਂ ਦੇ ਬ੍ਰੀਡਿੰਗ ਸਥਾਨਾਂ ਦੀ ਜਾਂਚ ਕਰਨਾ ਯਕੀਨੀ ਬਣਾਇਆ ਜਾਵੇ। ਸਾਰੇ ਸਿਹਤ ਕੇਂਦਰਾਂ ਵਿੱਚ ਜ਼ਰੂਰੀ ਦਵਾਈਆਂ, ਐਂਟੀ ਸਨੇਕ ਵੈਨਮ, ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਲੋੜ ਅਨੁਸਾਰ ਐਂਬੁਲੈਂਸ ਦਾ ਵੀ ਪ੍ਰਬੰਧ ਰੱਖਿਆ ਜਾਵੇ। ਸਿਵਲ ਸਰਜਨ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ, ਘਰ-ਘਰ ਸਿਹਤ ਜਾਂਚ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਲਗਾਤਾਰ ਚਲਾਈਆ ਜਾਵੇ। ਇਸਦੇ ਨਾਲ ਹੀ ਧਾਰਮਿਕ ਸਥਾਨਾਂ ਤੇ ਅਨਾਉਂਸਮੈਂਟ ਰਾਹੀਂ ਅਤੇ ਪੰਚਾਇਤ ਘਰਾਂ ਰਾਹੀਂ ਲੋਕਾਂ ਤੱਕ ਸਿਹਤ ਸੰਬੰਧੀ ਜਾਣਕਾਰੀ ਤੇਜੀ ਨਾਲ ਪਹੁੰਚਾਈ ਜਾ ਰਹੀ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।