Sliderपंजाब

ਸਿਹਤ ਸਹੂਲਤਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਾਡਾ ਪਹਿਲਾ ਫਰਜ਼ – ਡਾ. ਬ੍ਰਿਜੇਸ਼ ਸਿੰਘ

ਕਾਲੋਮਾਜਰਾ (13 ਅਗਸਤ 2026) ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਯੋਗ ਅਗਵਾਈ ਹੇਠ ਸੀ.ਐਚ.ਸੀ ਕਾਲੋਮਾਜਰਾ ਵਿਖੇ ਅੱਜ ਬਲਾਕ ਪੱਧਰੀ ਸਮੂਹ ਆਸ਼ਾ ਫੈਸਿਲਿਟੇਟਰ ਅਤੇ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਮੀਟਿੰਗ ਕਰਨ ਦਾ ਮੁੱਖ ਮਕਸਦ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸਮੇਂ ਸਮੇਂ ਸਿਰ ਪ੍ਰੋਗਰਾਮਾਂ ਸੰਬੰਧੀ ਸਮੀਖਿਆ ਕਰਨਾ ਹੈ । ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਉਪਰਾਲਿਆਂ ਰਾਹੀਂ ਜ਼ਮੀਨੀ ਪੱਧਰ ਤੇ ਸਿਹਤ ਸਹੂਲਤਾਂ ਨੂੰ ਪਹੁੰਚਾਉਣਾ ਸਾਡਾ ਪਹਿਲਾ ਫਰਜ਼ ਹੈ ਜਿਸ ਲਈ ਸਿਹਤ ਵਿਭਾਗ ਹਮੇਸ਼ਾ ਯਤਨਸ਼ੀਲ ਹੈ।
ਇਸ ਮੌਕੇ ਮੋਨਿਕਾ ਬੀ.ਈ.ਈ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਆਸ਼ਾ ਵਰਕਰਾਂ ਨੂੰ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਰਜਿਸਟਰੇਸ਼ਨ, ਏ.ਐਨ.ਸੀ ਜਾਂਚ, ਹਾਈ ਰਿਸਕ ਗਰਭਵਤੀ ਮਹਿਲਾ ਦੇ ਘਰ ਦਾ ਦੌਰਾ, ਐਚ.ਪੀ.ਵੀ ਵੈਕਸੀਨ, ਟੀਕਾਕਰਨ, ਡੇਂਗੂ ਸਰਵੇ ਅਤੇ ਐਨ.ਸੀ.ਡੀ ਪ੍ਰੋਗਰਾਮ ਆਦਿ ਸਿਹਤ ਪ੍ਰੋਗਰਾਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਆਸ਼ਾ ਵਰਕਰਾਂ ਨੂੰ ਵਧੀਆ ਅਤੇ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਸਿਹਤ ਵਿਭਾਗ ਵੱਲੋਂ ਦਿਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਐਲ.ਐਚ.ਵੀ ਗੁਰਤੇਜ ਕੌਰ ਅਤੇ ਕੁਲਵਿੰਦਰ ਕੌਰ ਵੱਲੋਂ ਸਮੂਹ ਆਸ਼ਾ ਵਰਕਰਾਂ ਨੂੰ ਏ.ਐਫ.ਪੀ ਕੇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਆਸ਼ਾ ਵਰਕਰਾਂ ਨੂੰ ਏ.ਐਫ.ਪੀ ਕੇਸ ਦੀ ਕਿਵੇਂ ਪਛਾਣ ਕਰਨੀ ਹੈ, ਕਿ ਲੱਛਣ ਹਨ ਅਤੇ ਕੇਸ ਮਿਲਣ ਤੇ ਸਿਹਤ ਵਿਭਾਗ ਵੱਲੋਂ ਕੀ ਕਾਰਵਾਈ ਕੀਤੀ ਜਾਣੀ ਹੈ ਸੰਬੰਧੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਸਮੂਹ ਆਸ਼ਾ ਫੈਸਿਲਿਟੇਟਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।
“ਅੰਗ ਦਾਨ ਹੈ ਮਹਾ ਦਾਨ”
ਇਸ ਮੌਕੇ ਡਾ. ਅਮਰਜੀਤ ਸਿੰਘ ਵੱਲੋਂ ਸਮੂਹ ਆਸ਼ਾ ਵਰਕਰਾਂ ਨੂੰ ਅੰਗ ਦਾਨ ਸੰਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸੰਬੰਧੀ
ਜਾਗਰੂਕਤਾ ਗਤੀਵਿਧੀ ਕਰਨ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਅੰਗ ਦਾਨ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣਾ ਹੈ। ਇਸ ਦੌਰਾਨ ਉਨ੍ਹਾਂ ਸਮੂਹ ਆਸ਼ਾ ਵਰਕਰਾਂ ਰਾਹੀਂ ਜ਼ਮੀਨੀ ਪੱਧਰ ਤੇ ਆਮ ਲੋਕਾਂ ਵਿੱਚ ਅੰਗ ਦਾਨ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣ ਲਈ ਕਿਹਾ ਤਾਂ ਜੋ ਆਮ ਲੋਕ ਆਪ ਅੱਗੇ ਆ ਕੇ ਸਿਹਤ ਵਿਭਾਗ ਨੂੰ ਸਹਿਯੋਗ ਦਿੰਦਿਆਂ ਹੋਇਆਂ ਅੰਗ ਦਾਨ ਕਰਨ।

Related Articles

Back to top button