ਜਲੰਧਰ (23-12-2024): ਸਿਹਤ ਵਿਭਾਗ ਵੱਲੋਂ 23 ਦਸੰਬਰ ਤੋਂ 31 ਦਸੰਬਰ ਤੱਕ “ਪੈਂਟਾਵੇਲੈਂਟ ਟੀਕਾਕਰਨ ਮੁਹਿੰਮ’ ਚਲਾਈ ਜਾ ਰਹੀ ਹੈ। ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਵਿੱਚ ਮਾਈਗ੍ਰੇਟਰੀ ਏਰੀਆ ਕਵਰ ਕਰਦੇ ਹੋਏ ਡਰਾਪ ਆਉਟ ਅਤੇ ਲੈਫਟ ਆਊਟ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਤਾਕੀਦ ਕਰਦਿਆਂ ਕਿਹਾ ਕਿ ਬੱਚੇ ਦੇ ਸਿਹਤਮੰਦ ਜੀਵਨ ਅਤੇ ਸਮੁੱਚੇ ਵਿਕਾਸ ਲਈ ਸਾਰੇ ਟੀਕੇ ਲਾਜ਼ਮੀ ਹੁੰਦੇ ਹਨ, ਇਸ ਲਈ ਆਪਣੇ ਬੱਚੇ ਦਾ ਪੈਂਟਾਵੇਲੈਂਟ ਵੈਕਸੀਨ ਨਾਲ ਨਿਯਮਿਤ ਤੋਰ ‘ਤੇ ਟੀਕਾਕਰਨ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਪਣੇ ਬੱਚਿਆਂ ਦੇ ਬਾਕੀ ਰਹਿੰਦੇ ਟੀਕੇ ਵੀ ਸਮੇਂ ‘ਤੇ ਨਜ਼ਦੀਕੀ ਸਿਹਤ ਕੇਂਦਰ ਤੋਂ ਲਗਵਾਓ ਤਾਂ ਜੋ ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਪੈਂਟਾਵੇਲੈਂਟ ਟੀਕਾਕਰਨ ਮੁਹਿੰਮ ਜਿਲ੍ਹੇ ਵਿੱਚ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਦੀ ਦੇਖਰੇਖ ਹੇਠ ਚਲਾਈ ਜਾ ਰਹੀ ਹੈ। ਅੱਜ ਪਹਿਲੇ ਦਿਨ ਜਿਲ੍ਹੇ ਵਿੱਚ ਨਵਜਨਮੇ ਤੋਂ 05 ਸਾਲ ਤੱਕ ਦੀ ਉਮਰ ਦੇ 316 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਹੈ।

ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ 05 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਕਰਕੇ 100 ਫੀਸਦੀ ਰੂਟੀਨ ਟੀਕਾਕਰਨ ਨੂੰ ਯਕੀਨੀ ਬਣਾ ਕੇ ਬਾਲ ਮੌਤ ਦਰ ਨੂੰ ਘਟਾਉਣਾ ਹੈ। ਜਿਲ੍ਹੇ ਵਿੱਚ ਅੱਜ ਤੱਕ 90% ਤੋਂ ਵੱਧ ਬੱਚਿਆਂ ਦਾ ਟੀਕਾਕਰਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੈਂਟਾਵੇਲੈਂਟ ਵੈਕਸੀਨ ਬੱਚਿਆਂ ਨੂੰ ਗਲਘੋਟੂ, ਕਾਲੀ ਖਾਂਸੀ, ਹੈਪੇਟਾਈਟਸ ਬੀ, ਟੈਟਨਸ, ਨਿਮੋਨੀਆ ਅਤੇ ਦਿਮਾਗੀ ਬੁਖਾਰ ਆਦਿ ਬੀਮਾਰੀਆਂ ਤੋਂ ਬਚਾਉਂਦੀ ਹੈ। ਉਨ੍ਹਾਂ ਦੱਸਿਆ ਕਿ ਮੁਕੰਮਲ ਟੀਕਾਕਰਨ ਬੱਚੇ ਦੇ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸਮਰਥਾ ਨੂੰ ਵਧਾਉਂਦਾ ਹੈ ਅਤੇ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।