ਸਰਕਾਰੀ ਤੌਰ ਤੇ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਕਈ ਐਲਾਨ ਕੀਤੇ ਗਏ ਸਨ। ਪਰ ਜ਼ਮੀਨੀ ਪੱਧਰ ਤੇ ਬਿਲਕੁਲ ਹੀ ਯਤਨ ਨਹੀਂ ਕੀਤੇ ਗਏ ਜਿਸ ਦਾ ਨਤੀਜਾ ਇਹ ਨਿਕਲਿਆ ਕੀ ਸਰਕਾਰੀ ਐਲਾਨ ਸਿਰਫ਼ ਕਾਗਜ਼ਾਂ ਵਿੱਚ ਸਿਮਟਕੇ ਰਹਿ ਗਏ।

ਸਿੱਖ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ ਵਿੱਚ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਸਤਪਾਲ ਸਿੰਘ ਸਿਦਕੀ ਤੇ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਪਾਸਾਰ ਲਈ ਵੱਡੇ ਯਤਨ ਕਰਨ ਦਾ ਫ਼ੈਸਲਾ ਕੀਤਾ ਅਤੇ ਸਭ ਤੋਂ ਪਹਿਲਾਂ ਜਲੰਧਰ ਦੀਆਂ ਆਪਣੀਆਂ ਹਮਖਿਆਲੀ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਹਰ ਸਕੂਲ ਵਿੱਚ ਪੰਜਾਬੀ ਭਾਸ਼ਾ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਜਾਣਗੀਆਂ।ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ।ਜਿਹੜੀਆਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਪਤਾ ਕਰਨਗੀਆਂ ਕੀ ਪੰਜਾਬੀ ਭਾਸ਼ਾ ਲਾਗੂ ਕਰਨ ਵਿੱਚ ਕੀ ਮੁਸ਼ਕਿਲਾਂ ਆ ਰਹੀਆਂ ਹਨ।ਵਪਾਰਕ ਅਦਾਰਿਆਂ ਤੱਕ ਪਹੁੰਚ ਕਰਕੇ ਸਮੁੱਚੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀਆਂ ਬੇਨਤੀਆਂ ਕੀਤੀਆਂ ਜਾਣਗੀਆਂ।ਪੰਜਾਬੀ ਭਾਸ਼ਾ ਦਾ ਲਿਟਰੇਚਰ ਛਪਵਾ ਕੇ ਜਿਸ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ, ਪੰਜਾਬੀ ਭਾਸ਼ਾ ਦੀ ਸਾਡੇ ਜੀਵਨ ਵਿੱਚ ਕੀ ਮਹੱਤਤਾ ਹੈ? ਉੱਤੇ ਜੋਰ ਦਿੱਤਾ ਜਾਵੇਗਾ।ਪੰਜਾਬੀ ਭਾਸ਼ਾ ਦੇ ਉੱਚ ਵਿਦਵਾਨਾਂ ਨੂੰ ਬੁਲਾ ਕੇ ਵੱਖ-ਵੱਖ ਇਲਾਕਿਆਂ ਵਿੱਚ ਸੈਮੀਨਾਰ ਕਰਨ ਦੇ ਉਪਰਾਲੇ ਕੀਤੇ ਜਾਣਗੇ ਕਿਉਂਕਿ ਜੇ ਅਸੀਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨਾ ਚਾਹੁੰਦੇ ਹਾਂ ਤਾਂ ਪੰਜਾਬੀ ਭਾਸ਼ਾ ਦਾ ਮੁਕੰਮਲ ਗਿਆਨ ਹੀ ਸਾਨੂੰ ਗੁਰੂ ਸਾਹਿਬ ਨਾਲ ਜੋੜ ਸਕਦਾ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।