Sliderपंजाब

ਸਿੱਖ ਤਾਲਮੇਲ ਕਮੇਟੀ ਵੱਲੋਂ ਘੱਲੂਘਾਰੇ ਨੂੰ ਸਮਰਪਿਤ ਅਰਦਾਸ ਦਿਵਸ 6 ਜੂਨ ਜੂਨ 1984ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾ ਵਾਲੇ ਭਾਈ ਅਮਰੀਕ ਸਿੰਘ ਬਾਬਾ ਠਾਰਾ ਸਿੰਘ ਭਾਈ ਸੁਬੇਗ ਸਿੰਘ ਅਤੇ ਹੋਰ ਸਿੰਘ ਸਿੰਘਣੀਆਂ ਅਤੇ ਭੁਝੰਗੀਆਂ ਦੀ

ਸਿੱਖ ਤਾਲਮੇਲ ਕਮੇਟੀ ਵੱਲੋਂ ਘੱਲੂਘਾਰੇ ਨੂੰ ਸਮਰਪਿਤ ਅਰਦਾਸ ਦਿਵਸ 6 ਜੂਨ ਜੂਨ 1984ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾ ਵਾਲੇ ਭਾਈ ਅਮਰੀਕ ਸਿੰਘ ਬਾਬਾ ਠਾਰਾ ਸਿੰਘ ਭਾਈ ਸੁਬੇਗ ਸਿੰਘ ਅਤੇ ਹੋਰ ਸਿੰਘ ਸਿੰਘਣੀਆਂ ਅਤੇ ਭੁਝੰਗੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਅਰਦਾਸ ਦਿਵਸ 6ਜੂਨ ਦਿਨ ਸਨੀਵਾਰ ਦੁਪਹਿਰੇ 12ਵਜੇ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਗੁਰਵਿੰਦਰ ਸਿੰਘ ਨਾਗੀ ਹਰਪਾਲ ਸਿੰਘ ਪਾਲੀ ਚੱਢਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਸਮੇਂ ਦੀ ਜਾਲਮ ਸਰਕਾਰ ਨੇ ਜਿਸ ਤਰਾਂ ਸੱਚਖੰਡ ਸ੍ਰੀ ਹਰਿਮੰਦਰ ਤੇ ਤੋਪਾ ਟੈਂਕਾ ਕੇ ਜਿਸ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਅਤੇ ਬੇਦੋਸੇ ਸਿੰਘ ਸਿੰਘਣੀਆਂ ਭੁਝੰਗੀਆਂ ਨੂੰ ਸ਼ਹੀਦ ਕੀਤਾ ਓਹਨਾ ਮਹਾਨ ਸ਼ਹੀਦਾਂ ਦੀਆਂ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਕੀਤੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦੇ ਹਰ ਸਾਲ ਸਿੱਖ ਤਾਲਮੇਲ ਕਮੇਟੀ ਵੱਲੋਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਉਸ ਤਰਾ ਸਭ ਤੋਂ ਪਹਿਲਾਂ ਸ੍ਰੀ ਚੌਪਈ ਸਾਹਿਬ ਜੀ ਪਾਠ ਕੀਤੇ ਜਾਣਗੇ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਭੁਝੰਗੀਆਂ ਦੀ ਲਈ ਗੁਰੂ ਮਹਾਰਾਜ ਅੱਗੇ ਸੰਗਤੀ ਰੂਪ ਵਿੱਚ ਅਰਦਾਸ ਕੀਤੀ ਜਾਵੇਗੀ ਉਪਰੰਤ ਛਬੀਲ ਦੇ ਲੰਗਰ ਲਗਾਏ ਜਾਣਗੇ ਅਤੇ ਸ਼ਹੀਦਾਂ ਦੀ ਜੈ ਜੈ ਕਾਰ ਕੀਤੀ ਜਾਵੇਗੀ ਇਸ ਮੌਕੇ ਤੇ ਅਮਨਦੀਪ ਸਿੰਘ ਬੱਗਾ ਹਰਨੇਕ ਸਿੰਘ ਨੇਕੀ ਗੁਰਮੀਤ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ ਅਵਨੀਤ ਸਿੰਘ ਸੇਵਕ ਜੀਤ ਸਿੰਘ ਹਾਜਰ ਸਨ

Related Articles

Back to top button