Sliderपंजाब

ਸਿੱਖ ਸਰਦਾਰਾਂ ਕਰਕੇ ਦੇਸ਼ ਸੁਰੱਖਿਅਤ, ਸਿੱਖ ਕਦੇ ਗੱਦਾਰ ਨਹੀਂ ਹੋ ਸਕਦੇ : ਸਈਅਦ ਸ਼ਾਹਨਵਾਜ਼ ਹੁਸੈਨ

ਚੰਡੀਗੜ੍ਹ, (07/02/2026)

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਸਈਅਦ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਸਿੱਖ ਸਰਦਾਰਾਂ ਦੀ ਬਹਾਦੁਰੀ, ਕੁਰਬਾਨੀ ਅਤੇ ਦੇਸ਼ਭਗਤੀ ਕਰਕੇ ਅੱਜ ਭਾਰਤ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਕਦੇ ਵੀ ਗੱਦਾਰ ਨਹੀਂ ਹੋ ਸਕਦੇ ਕਿਉਂਕਿ ਸਿੱਖ ਕੌਮ ਨੇ ਦੇਸ਼ ਦੀ ਅਖੰਡਤਾ ਅਤੇ ਸੁਰੱਖਿਆ ਲਈ ਸਦਾ ਅੱਗੇ ਰਹਿ ਕੇ ਕੁਰਬਾਨੀਆਂ ਦਿੱਤੀਆਂ ਹਨ।
ਉਹ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਸ੍ਰੀ ਸੈਲੇਂਦਰ ਆਨੰਦ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਉਹਨਾ ਦੇ ਨਾਲ ਪੰਜਾਬ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਮੌਜੂਦ ਸਨ। ਸ਼ਾਹਨਵਾਜ ਹੁਸੈਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਾਜਪਾ ਵੱਲ ਵਧਦਾ ਵਿਸ਼ਵਾਸ ਇਹ ਸਪਸ਼ਟ ਕਰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਵਿੱਚ ਆਪਣੇ ਦਮ ‘ਤੇ ਸਰਕਾਰ ਬਣਾਏਗੀ।
ਸਈਅਦ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਭਾਜਪਾ ਸਿੱਖ ਕੌਮ ਦੇ ਸਤਿਕਾਰ, ਪੰਜਾਬ ਦੀ ਖੁਸ਼ਹਾਲੀ ਅਤੇ ਦੇਸ਼ ਦੇ ਰਾਸ਼ਟਰੀ ਹਿਤਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸਿੱਖ ਸਮਾਜ ਦੇ ਮਾਣ-ਸਨਮਾਨ ਅਤੇ ਮੰਗਾਂ ਨੂੰ ਹਮੇਸ਼ਾ ਪ੍ਰਾਥਮਿਕਤਾ ਦਿੱਤੀ ਹੈ।
ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਸ੍ਰੀ ਹਰਦੇਵ ਸਿੰਘ ਉੱਭਾ, ਸੂਬਾ ਕਾਰਜਕਾਰਨੀ ਦੇ ਮੈਂਬਰ ਸ੍ਰੀ ਅਸ਼ੋਕ ਝਾ ਅਤੇ ਭਾਜਪਾ ਵਿਉਪਾਰ ਸੈਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੁੰਦਰ ਲਾਲ ਅਗਰਵਾਲ ਵੀ ਮੌਜੂਦ ਰਹੇ। ਸਾਰੇ ਆਗੂਆਂ ਨੇ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਸਾਂਝੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ।

Related Articles

Back to top button