ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਪੰਜਾਬ ਦੀ ਆਪ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਪੱਧਰ ਤੋਂ ਲੈ ਕੇ ਬਲਾਕ ਪੱਧਰੀ ਵੱਡੀ ਪੱਧਰ ‘ਤੇ ਆਗੂਆਂ ਦੇ ਘਰਾਂ ਚ ਛਾਪੇਮਾਰੀ ਕਰਨ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਧਮਕੀ ਦੇਣ ਅਤੇ ਕਿਸਾਨੀ ਮੰਗਾਂ ਨੂੰ ਸਿਰੇ ਤੋਂ ਨਿਕਾਰਨ , ਮੁੱਖ ਮੰਤਰੀ ਵਲੋਂ ਅਹੁਦੇ ਦੀ ਮਰਿਆਦਾ ਦਾ ਉਲੰਘਣ ਕਰਨ,ਕਿਸਾਨੀ ਸੰਘਰਸ਼ ਖ਼ਿਲਾਫ਼ ਗਲਤ ਟਿੱਪਣੀਆਂ ਕਰਨ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦੇ ਕੇ ਜ਼ੁਬਾਨਬੰਦੀ ਕਰਨ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਇਸ ਵਧੀਕੀ ਖਿਲਾਫ਼ ਸੰਘਰਸ਼ ਕਰਨ ਦਾ ਸੱਦਾ ਦਿੰਦੀ ਹੈ।
ਪਾਰਟੀ ਦੇ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਏ ਦਮਨ ਚੱਕਰ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ।

ਜਾਰੀ ਕਰਤਾ,
ਕਾਮਰੇਡ ਅਜਮੇਰ ਸਿੰਘ,
9815326645

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।