
ਜਲੰਧਰ (15-08-2025) ਸੁਤੰਤਰਤਾ ਦਿਵਸ 15 ਅਗਸਤ 2025 ਦੇ ਸ਼ੁਭ ਅਵਸਰ ‘ਤੇ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਵਲੋਂ ਸਿਵਲ ਹਸਪਤਾਲ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਜਲੰਧਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ। ਇਸ ਦੌਰਾਨ ਦੇਸ਼ ਦੀ ਆਜਾਦੀ ਲਈ ਸ਼ਹੀਦਾਂ ਵਲੋਂ ਦਿੱਤੀਆ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਰਾਸ਼ਟਰੀ ਗੀਤ ‘ਜਨ ਗਣ ਮਨ’ ਗਾਇਆ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜ਼ਿਲ੍ਹਾ ਵਾਸੀਆਂ ਅਤੇ ਸਿਹਤ ਵਿਭਾਗ ਦੇ ਸਮੂਹ ਸਟਾਫ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ ਸਿਵਲ ਸਰਜਨ ਵੱਲੋਂ ਸਫਾਈ ਸੇਵਿਕਾ ਗੁਰਪ੍ਰੀਤ ਕੌਰ ਨੂੰ ਆਪਣੇ ਕਾਰਜ ਖੇਤਰ ਵਿੱਚ ਵਧੀਆ ਕਾਰਗੁਜਾਰੀ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਹਿੱਤ ਦੇ ਮੱਦੇਨਜਰ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੰਦੇ ਹੋਏ ਪ੍ਰੋਤਸਾਹਿਤ ਕੀਤਾ।