SliderUncategorizedपंजाब

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਜਿਲ੍ਹਾ ਪ੍ਰਸਾਸ਼ਨ ਨੇ ਜਲਿਆਂਵਾਲਾ ਬਾਗ ਵਿਖੇ ਦਿੱਤੀ ਸ਼ਰਧਾਂਜਲੀ

ਫ਼ਗਵਾੜਾ 30 ਜਨਵਰੀ (ਸ਼ਿਵ ਕੌੜਾ) ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਦੇਸ਼ ਤੇ ਕੌਮ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ,ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਸ਼ਰਧਾਂਜਲੀ ਭੇਂਟ ਕੀਤੀ। ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਜਵਾਨਾਂ ਨੂੰ ਬਿਗਲ ਵਜਾਇਆ ਗਿਆ ਇਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸ਼ਰਧਾਂਜਲੀ ਭੇਂਟ ਕਰਦੇ ਹੋਏ ਸਕੱਤਰ ਰੈਡ ਕਰਾਸ ਸੁਸਾਇਟੀ ਸੈਮਸਨ ਮਸੀਹ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਮੌਕੇ ਸਾਬਕਾ ਮੰਤਰੀ ਮੈਡਮ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਮਹਾਨ ਸ਼ਹੀਦਾਂ ਉਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਆਜਾਦ ਮੁਲਕ ਦੀ ਫਿਜਾ ਵਿੱਚ ਸਾਹ ਲੈ ਰਹੇ ਹਾਂ ਤਾਂ ਮਹਾਨ ਸ਼ਹੀਦਾਂ ਦੀ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਹਰਭਗਵੰਤਪਾਲ ਸਿੰਘ, ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ,ਦਫਤਰ ਡਿਪਟੀ ਕਮਿਸ਼ਨਰ ਸੁਪਰਡੰਟ ਸੁਖਵਿੰਦਰ ਸਿੰਘ,ਹਰਪਾਲ ਸਿੰਘ ਸੁਖਵਿੰਦਰ ਸਿੰਘ, ਰਿਸ਼ੀ ਕੁਮਾਰ,ਸ਼ਿਸ਼ੂਪਾਲ,ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਵਿੱਚੋਂ ਗਿਆਨ ਸਿੰਘ ਸੱਗੂ,ਅਮਰਜੀਤ ਸਿੰਘ ਭਾਟੀਆ ਸੁਰਿੰਦਰ ਕੁਮਾਰ,ਰਾਜ ਕੁਮਾਰ,ਕਰਮਜੀਤ ਬੇਦੀ, ਹਰਜਿੰਦਰ ਸਿੰਘ, ਸਹਾਇਕ ਲੋਕ ਸੰਪਰਕ ਅਫਸਰ ਯੋਗੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਸੈਲਾਨੀ ਸ਼ਾਮਲ ਹੋਏ

Related Articles

Back to top button