5 ਫਰਵਰੀ()ਪੰਜਾਬ ਸਰਕਾਰ ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ 58 ਸਾਲ ਤੋ ਵਧਾ ਕੇ 60 ਸਾਲ ਕਰਨ ਜਾ ਰਹੀ ਹੈ।ਇਸ ਕਨਸੋਅ ਨੇ ਬੇਰੁਜ਼ਗਾਰ ਵਰਗ ਨੂੰ ਵਲੂੰਧਰ ਦਿੱਤਾ ਹੈ।ਜਿਸ ਉੱਤੇ ਵੱਖ – ਵੱਖ ਪ੍ਰਤੀਕਰਮ ਸ਼ੁਰੂ ਹੋ ਗਏ ਹਨ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ,ਹਰਜਿੰਦਰ ਸਿੰਘ ਬੁਢਲਾਡਾ ਅਤੇ ਅਮਨ ਸੇਖਾ ਆਦਿ ਨੇ ਬਹੁਤ ਹੀ ਰੋਹ ਵਿੱਚ ਆਉਂਦੇ ਹੋਏ ਕਿਹਾ ਕਿ ਸਰਕਾਰ ਨੇ 34 ਮਹੀਨੇ ਵਿੱਚ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ।ਚੋਣ ਵਾਅਦੇ ਅਨੁਸਾਰ ਉਮਰ ਹੱਦ ਛੋਟ ਦੇਣ ਕੀਤਾ ਐਲਾਨ ਲਾਗੂ ਨਹੀਂ ਕੀਤਾ । ਉਲਟਾ ਪਿਛਲੀ ਕਾਂਗਰਸ ਸਰਕਾਰ ਮੌਕੇ ਬੇਰੁਜ਼ਗਾਰਾਂ ਦੇ ਤਿੱਖੇ ਸੰਘਰਸ਼ ਸਦਕਾ ਰੱਦ ਕਰਵਾਈ ਸੇਵਾ ਕਾਲ ਵਾਧਾ ਨੀਤੀ ਨੂੰ ਮੁੜ ਲਾਗੂ ਕਰਨ ਦੇ ਫ਼ੈਸਲੇ ਨਾਲ ਬੇਰੁਜ਼ਗਾਰਾਂ ਨੂੰ ਹੋਰ ਨਪੀੜਿਆ ਹੈ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਅਸਾਮੀਆਂ ਉੱਤੇ ਸੇਵਾਮੁਕਤ ਮੁਲਾਜਮਾਂ ਨੂੰ ਨਿਯੁਕਤ ਕਰਕੇ ਪਹਿਲਾਂ ਹੀ ਬੇਰੁਜ਼ਗਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।ਉਹਨਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਉਪਰੋਕਤ ਫੈਸਲੇ ਨੂੰ ਪ੍ਰਵਾਨਗੀ ਦੇਣ ਦੀ ਕੋਸ਼ਿਸ਼ ਤਾਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਉਹਨਾਂ ਸਮੂਹ ਮੁਲਾਜ਼ਮ ਤਬਕਿਆਂ ਨੂੰ ਵੀ ਅਪੀਲ ਕੀਤੀ ਕਿ ਬੇਰੁਜ਼ਗਾਰਾਂ ਨਾਲ ਹਮਦਰਦੀ ਜਿਤਾਉਂਦੇ ਹੋਏ ਇਸਦਾ ਸਖ਼ਤ ਵਿਰੋਧ ਕੀਤਾ ਜਾਵੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।