ਜਲੰਧਰ, 25 ਜੁਲਾਈ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਪ੍ਰੇਰਕ ਅਗਵਾਈ ਹੇਠ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜਿਲ੍ਹੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਨਿਗਰਾਨੀ ਮੁਹਿੰਮ ਚਲਾਈ ਗਈ । ਜ਼ਿਕਰਯੋਗ ਹੈ ਕਿ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਮਿਉਂਸੀਪਲ ਕਾਰਪੋਰੇਸ਼ਨ ਜਲੰਧਰ ਦੀ ਟੀਮ ਨੇ ਸ਼੍ਰੀ ਗੀਤਾ ਮੰਦਿਰ, ਗੁਰਦੁਆਰਾ ਬਾਬਾ ਜੀਵਨ ਸਿੰਘ ਜੀ (ਸਾਬੋਵਾਲ) ਅਰਬਨ ਅੇਸਟੇਟ ਫੇਜ਼-2 ਜਲੰਧਰ ਅਤੇ ਨਜ਼ਦੀਕੀ ਰਿਹਾਇਸ਼ੀ ਖੇਤਰ ‘ਚ ਡੇਂਗੂ ਸੰਬੰਧੀ ਲਾਰਵਾ ਚੈੱਕਿੰਗ ਕੀਤੀ ਅਤੇ ਨਾਲ ਹੀ ਲੋਕਾਂ ਨੂੰ ਸਾਫ-ਸਫਾਈ ‘ਤੇ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਮੌਕੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਅਦਿੱਤਆਪਾਲ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਆਚਾਰਿਆ ਵਿਸ਼ਾਲ ਪਰਾਸ਼ਰ, ਪੰਡਿਤ ਚੰਦਰਿਕਾ ਪ੍ਰਸਾਦ ਮਿਸ਼ਰਾ, ਮਿਉਸੀਪਲ ਕਾਰਪੋਰੇਸ਼ਨ ਤੋਂ ਸੈਨੇਟਰੀ ਇੰਸਪੈਕਟਰ ਅਮਨ ਧਵਨ, ਕੁਲਵਿੰਦਰ ਸਿੰਘ, ਸੁਪਵਾਈਜ਼ਰ ਸੁਮਿਤ ਅਤੇ ਐਂਟੀ ਲਾਰਵਾ ਟੀਮ, ਆਸ਼ਾ ਵਰਕਰਜ਼ ਤੇ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ।ਸਰਵੇ ਕਰਦਿਆਂ ਐਂਟੀ ਲਾਰਵਾ ਟੀਮ ਵੱਲੋਂ ਡੇਂਗੂ ਲਾਰਵੇ ਨੂੰ ਨਿਰਧਾਰਿਤ ਵਿਧੀ ਰਾਹੀਂ ਮੌਕੇ ‘ਤੇ ਨਸ਼ਟ ਕਰ ਦਿੱਤਾ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਡੇਂਗੂ ਰੋਕਥਾਮ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ ਅਤੇ ਸਭ ਦੇ ਸਾਂਝੇ ਉਪਰਾਲੇ ਨਾਲ ਇਸ ਦੇ ਫੈਲਣ ‘ਤੇ ਠੱਲ੍ਹ ਪਾਈ ਜਾ ਸਕਦੀ ਹੈ । ਉਨ੍ਹਾ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਮਿਕ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਸਵੇਰ ਅਤੇ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੇਂਗੂ ਮੱਛਰ ਦਾ ਲਾਰਵਾ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ।ਡੇਂਗੂ ਸੰਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਤੇਜ਼ ਬੁਖਾਰ, ਚਮੜੀ ‘ਤੇ ਲਾਲ ਨਿਸ਼ਾਨ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਵਿੱਚ ਦਰਦ ਹੋਣਾ ਡੇਂਗੂ ਬੁਖਾਰ ਦੇ ਲੱਛਣ ਹਨ । ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲਈ ਹਫ਼ਤੇ ਵਿੱਚ ਘੱਟ ਤੋਂ ਘੱਟ ਇੱਕ ਵਾਰ ਆਪਣੇ ਘਰਾਂ, ਦਫਤਰਾਂ ਆਦਿ ਅਤੇ ਆਲੇ-ਦੁਆਲੇ ਦੇ ਸਥਾਨਾਂ ‘ਤੇ ਖੜੇ ਪਾਣੀ ਦੀ ਜਾਂਚ ਕਰੋ, ਕੂਲਰਾਂ ਨੂੰ ਸੁਕਾ ਕੇ ਇਨ੍ਹਾਂ ਵਿਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲੋ । ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਜੋ ਮੱਛਰ ਕੱਟ ਨਾ ਸਕੇ।ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰਦਾਨੀਆਂ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਲਾਹੇਵੰਦ ਹੁੰਦੀ ਹੈ । ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੈਟਾਮੋਲ ਦੀ ਗੋਲੀ ਲਈ ਜਾ ਸਕਦੀ ਹੈ । ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲੱਛਣ ਦਿਖਾਈ ਦੇਣ ਤਾਂ ਡਾਕਟਰੀ ਸਲਾਹ ਅਤੇ ਇਲਾਜ ਲਈ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ।
“ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਂਗੂ ਰੋਕਥਾਮ ਨੂੰ ਲੈਕੇ ਜਿਲ੍ਹੇ ਵਿੱਚ ਹੋਈ ਗਤੀਵਿਧੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਵੱਲੋਂ ਗਠਿਤ 72 ਟੀਮਾਂ ਨੇ 353 ਸਾਈਟਾਂ ਵਿਖੇ ਡੇਂਗੂ ਸਰਵੇ ਕੀਤਾ । ਟੀਮਾਂ ਵੱਲੋਂ 5326 ਕੰਟੇਨਰ ਚੈੱਕ ਕੀਤੇ ਗਏ ਜਿਨ੍ਹਾਂ ਵਿੱਚੋਂ 16 ਕੰਟੇਨਰਾਂ ਵਿੱਚ ਲਾਰਵਾ ਮਿਲਿਆ ਜਿਸ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਿਰਧਾਰਿਤ ਵਿਧੀ ਰਾਂਹੀ ਨਸ਼ਟ ਕਰ ਦਿੱਤਾ ਗਿਆ । ਟੀਮਾਂ ਵੱਲੋਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।